03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਾ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ

ਸ਼ਾਹਪੁਰ ਕੰਢੀ, 2 ਅਕਤੂਬਰ (ਰਣਜੀਤ ਸਿੰਘ)-ਪੰਜਾਬ ਪੁਲਿਸ ਵਲੋਂ ਆਮ ਜਨਤਾ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਂਝ ਕੇਂਦਰ ਦੇ ਇੰਚਾਰਜ ਅਸ਼ੋਕ ਕੁਮਾਰ ਤੇ ਏ. ਐਸ.

ਅਜੀਤ ਡੈਸਕ 03-10-2026
ਸ਼ਾਹਪੁਰ ਕੰਢੀ, 2 ਅਕਤੂਬਰ (ਰਣਜੀਤ ਸਿੰਘ)-ਪੰਜਾਬ ਪੁਲਿਸ ਵਲੋਂ ਆਮ ਜਨਤਾ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਂਝ ਕੇਂਦਰ ਦੇ ਇੰਚਾਰਜ ਅਸ਼ੋਕ ਕੁਮਾਰ ਤੇ ਏ.ਐਸ.ਆਈ. ਮਨਪ੍ਰੀਤ ਕੌਰ ਦੇ ਅਗਵਾਈ ਹੇਠ ਸ਼ਾਹਪੁਰ ਕੰਢੀ ਦੀ ਰਾਮ ਲੀਲ੍ਹਾ ਗਰਾਊਂਡ ਵਿਖੇ ਨਸ਼ਾ ਵਿਰੋਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇੰਚਾਰਜ ਅਸ਼ੋਕ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅੰਦਰੋਂ ਨਸ਼ਾ ਖਤਮ ਕਰਨ ਲਈ ਆਮ ਜਨਤਾ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਆਪ ਨੂੰ ਕੋਈ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਦਿਖਾਈ ਦਿੰਦਾ ਹੈ ਤਾਂ ਉਸ ਦੀ ਰਿਪੋਰਟ ਤੁਰੰਤ ਥਾਣਾ ਸ਼ਾਹਪੁਰ ਕੰਢੀ ਵਿਖੇ ਕੀਤੀ ਜਾਵੇ । ਸੂਚਨਾ ਦੇਣ ਵਾਲੇ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਕੱਢਿਆ ਜਾ ਸਕੇ । ਇਸ ਮੌਕੇ ਜਸਮੀਤ ਕੁਮਾਰ, ਪੰਕਜ ਕੁਮਾਰ, ਪਵਨ ਸ਼ਰਮਾ, ਨੱਥੂ ਰਾਮ, ਲੱਕੀ, ਰਾਕੇਸ਼ ਕੁਮਾਰ, ਸੰਦੀਪ ਕੁਮਾਰ ਅਤੇ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਡੀ.ਏ.ਵੀ. ਵਿਦਿਆਰਥੀਆਂ ਨੇ ਦਿੱਤਾ ਸਵੱਛਤਾ ਤੇ ਨਸ਼ਾ ਮੁਕਤੀ ਦਾ ਸੰਦੇਸ਼ ਅਗਲੀ ਖ਼ਬਰ ਕਾਂਗਰਸ ਦਫ਼ਤਰ ’ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।