05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਨੇ ਨਸ਼ੇ ਲਈ ਬਦਨਾਮ ਇਲਾਕਿਆਂ ਵਿਚ ਸ਼ੱਕੀ ਘਰਾਂ ਦਾ ਖੰਘਾਲਿਆ ਕੋਨਾ-ਕੋਨਾ

ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਨਸ਼ਾ ਲਈ ਬਦਨਾਮ ਚਾਰ ਹਾਟ ਸਪੋਟ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ । ਇਸ ਦੌਰਾਨ ਸ਼ੱਕੀ ਘਰਾਂ ਦਾ ਕੋਨਾ-ਕੋਨਾ ਖੰਘਾਲਿਆ ਗਿਆ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ ।

ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਨਸ਼ਾ ਲਈ ਬਦਨਾਮ ਚਾਰ ਹਾਟ ਸਪੋਟ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ । ਇਸ ਦੌਰਾਨ ਸ਼ੱਕੀ ਘਰਾਂ ਦਾ ਕੋਨਾ-ਕੋਨਾ ਖੰਘਾਲਿਆ ਗਿਆ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ । ਐਸ.ਐਸ.ਪੀ. ਅਦਿੱਤਯ ਦੀ ਅਗਵਾਈ ਵਿਚ ਚਲਾਏ ਗਏ ਇਸ ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਨਸ਼ੇ ਦੇ ਆਦੀ ਨੌਜਵਾਨਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਅਦਿੱਤਯ ਨੇ ਦੱਸਿਆ ਕਿ ਨਸ਼ੇ ਦਾ ਨੈਟਵਰਕ ਤੋੜਨ ਵਿਚ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ । ਪਿਛਲੇ ਦਿਨੀਂ ਭਾਰੀ ਮਾਤਰਾ ਵਿਚ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਅੱਠ ਪਿਸਤੌਲਾਂ ਵੀ ਬਰਾਮਦ ਹੋਈਆਂ ਸਨ । ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਪੁਲਿਸ ਲਗਾਤਾਰ ਸਰਗਰਮ ਹੈ ।
ਪਿਛਲੀ ਖ਼ਬਰ ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੇ ਹੱਕ ਵਿਚ ਹੋਈ ਮੀਟਿੰਗ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।