06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਫੋਕਲ ਪੁਆਇੰਟ ਕਲੀਚਪੁਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਫੋਕਲ ਪੁਆਇੰਟ ਕਲੀਚਪੁਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਝੋਨੇ ਦੀ ਖਰੀਦ ਸੁਚਾਰੂ ਰੂਪ ਵਿਚ ਸ਼ੁਰੂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਹੀ ਮੀਂਹ ਪੈਣ ਨਾਲ ਝੋਨੇ ਦੀ ਚੰਗੀ ਕੁਆਲਟੀ ਮੰਡੀਆਂ ਵਿਚ ਆ ਰਹੀ ਹੈ ਅਤੇ ਸਰਕਾਰ ਨੂੰ ਇਸ ਨੂੰ ਖਰੀਦਣ ਲਈ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ ਅਤੇ ਇਸ ਦੀ ਅਦਾਇਗੀ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਿਕ ਸਮੇਂ ਸਿਰ ਕਰ ਦਿੱਤੀ ਜਾਵੇਗੀ।

ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਫੋਕਲ ਪੁਆਇੰਟ ਕਲੀਚਪੁਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਝੋਨੇ ਦੀ ਖਰੀਦ ਸੁਚਾਰੂ ਰੂਪ ਵਿਚ ਸ਼ੁਰੂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਹੀ ਮੀਂਹ ਪੈਣ ਨਾਲ ਝੋਨੇ ਦੀ ਚੰਗੀ ਕੁਆਲਟੀ ਮੰਡੀਆਂ ਵਿਚ ਆ ਰਹੀ ਹੈ ਅਤੇ ਸਰਕਾਰ ਨੂੰ ਇਸ ਨੂੰ ਖਰੀਦਣ ਲਈ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ ਅਤੇ ਇਸ ਦੀ ਅਦਾਇਗੀ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਿਕ ਸਮੇਂ ਸਿਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਨੂੰ ਢੁੱਕਵਾਂ ਮੁੱਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਜਿਸ ਨਾਲ ਖਰੀਦ ਏਜੰਸੀਆਂ ਨੂੰ ਝੋਨਾ ਖਰੀਦਣ ਸਮੇਂ ਕੋਈ ਮੁਸ਼ਕਿਲ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਵਲੋਂ ਮੰਡੀਆਂ ਵਿਚ ਅਗੇਤੇ ਪ੍ਰਬੰਦ ਕਰ ਦਿੱਤੇ ਹਨ, ਜਿਸ ਨਾਲ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਲਾਕੇ ਦੇ ਆਪ ਆਗੂ, ਵਰਕਰ ਤੇ ਮਹਿਕਮੇ ਦੇ ਹੋਰ ਅਧਿਕਾਰੀ ਹਾਜਰ ਸਨ ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਭਜਨ ਗਾਇਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੁਖਚਰਨ ਸਿੰਘ ਸੈਣੀ ਸ੍ਰੀ ਹਰਿਗੋਬਿੰਦਪੁਰ ਤੋਂ ਸ਼ਹਿਰੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।