06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਰਤ ਵਿਕਾਸ ਪ੍ਰੀਸ਼ਦ ਨੇ ਭਜਨ ਗਾਇਨ ਮੁਕਾਬਲੇ ਕਰਵਾਏ

ਦੀਨਾਨਗਰ, 4 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਭਾਰਤ ਵਿਕਾਸ ਪ੍ਰੀਸ਼ਦ ਦੀਨਾਨਗਰ ਸ਼ਾਖਾ ਵਲੋਂ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਮਹਾਜਨ ਦੀ ਪ੍ਰਧਾਨਗੀ ਤੇ ਸੰਸਕਾਰ ਗਤੀਵਿਧੀ ਦੇ ਕੋਆਰਡੀਨੇਟਰ ਵਿਜੇ ਕਾਂਸਰਾ ਦੇ ਸਹਿਯੋਗ ਨਾਲ ਸੁਮਿੱਤਰਾ ਦੇਵੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਜਨ ਗਾਇਨ ਮੁਕਾਬਲੇ ਕਰਵਾਏ ਗਏ । ਸਮਾਗਮ ਦੇ ਆਰੰਭ ਵਿਚ ਰਾਧੇ ਸ਼ਿਆਮ ਮਹਾਜਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 05-10-2026
ਦੀਨਾਨਗਰ, 4 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਭਾਰਤ ਵਿਕਾਸ ਪ੍ਰੀਸ਼ਦ ਦੀਨਾਨਗਰ ਸ਼ਾਖਾ ਵਲੋਂ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਮਹਾਜਨ ਦੀ ਪ੍ਰਧਾਨਗੀ ਤੇ ਸੰਸਕਾਰ ਗਤੀਵਿਧੀ ਦੇ ਕੋਆਰਡੀਨੇਟਰ ਵਿਜੇ ਕਾਂਸਰਾ ਦੇ ਸਹਿਯੋਗ ਨਾਲ ਸੁਮਿੱਤਰਾ ਦੇਵੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਜਨ ਗਾਇਨ ਮੁਕਾਬਲੇ ਕਰਵਾਏ ਗਏ । ਸਮਾਗਮ ਦੇ ਆਰੰਭ ਵਿਚ ਰਾਧੇ ਸ਼ਿਆਮ ਮਹਾਜਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਜੋਤੀ ਬਾਲਾ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਭਜਨ ਗਾਇਨ ਮੁਕਾਬਲਿਆਂ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਭਜਨ ਪੇਸ਼ ਕੀਤੇ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਜੋਤੀ ਬਾਲਾ ਨੂੰ ਵੀ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਅਸ਼ਵਨੀ ਕੁਮਾਰ ਮਹਾਜਨ, ਈਸ਼ਵਰ ਭੱਲਾ, ਮਾਸਟਰ ਕੇਵਲ ਕ੍ਰਿਸ਼ਨਾ ਮਹਾਜਨ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਮੀਸ਼ਾ ਮਹਾਜਨ, ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ਮੌਕੇ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਫੋਕਲ ਪੁਆਇੰਟ ਕਲੀਚਪੁਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।