05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਮਸਤੂ ਦੀ ਕੋਰ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਮਸਤੂ ਜੀ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਸਕੱਤਰ ਕੁਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਜਿਸ ’ਚ ਜਥੇਬੰਦੀ ਵਲੋਂ ਪਿਛਲੇ ਹੋਏ ਕੰਮਾਂ ਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਮਸਤੂ ਜੀ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਸਕੱਤਰ ਕੁਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਜਿਸ ’ਚ ਜਥੇਬੰਦੀ ਵਲੋਂ ਪਿਛਲੇ ਹੋਏ ਕੰਮਾਂ ਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ। ਜ਼ੋਨ ਪ੍ਰਧਾਨ ਅਨੋਖ ਸਿੰਘ ਸੁਲਤਾਨੀ ਨੇ ਦੱਸਿਆ ਕਿ ਸਤੰਬਰ ਵਿਚ ਜਥੇਬੰਦੀ ਵਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਤੇ 17 ਸਤੰਬਰ ਨੂੰ ਰੇਲਾਂ ਰੋਕਣ ਤੋਂ ਬਾਅਦ ਵਿਚ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 24 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਾਰੇ ਮਸਲੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ ਕਿ ਬੀਜ ਐਕਟ, ਬਿਜਲੀ ਐਕਟ 2025, ਅਮਰੀਕਾ ਨਾਲ ਕਰ ਮੁਕਤ ਸਮਝੌਤੇ ਤੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਖਿਲਾਫ਼ ਵਿਧਾਨ ਸਭਾ ਵਿਚ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਅਕਤੂਬਰ ਦੇ ਪਹਿਲੇ ਹਫਤੇ ਰੱਦ ਕਾਰਣ ਲਈ ਭੇਜਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਸਬੰਧੀ ਸਰਕਾਰ ਨੇ ਆਨਾਕਾਨੀ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਫ਼ੈਸਲੇ ਅਨੁਸਾਰ ਵੱਡਾ ਅੰਦੋਲਨ ਵਿੱਢਿਆ ਜਾਵੇਗਾ। ਇਸ ਮੌਕੇ ਅਨੋਖ ਸਿੰਘ, ਕੁਲਜੀਤ ਸਿੰਘ, ਵੱਸਣ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਮਾਸਟਰ ਪ੍ਰਭੂ ਜਿੰਦਰ ਸਿੰਘ ਦੋਰਾਂਗਲਾ, ਦਲਬੀਰ ਸਿੰਘ ਠੁੰਡੀ, ਕੁਲਵਿੰਦਰ ਸਿੰਘ ਦਾਖਲਾ, ਰਮਨਜੀਤ ਕੌਰ ਕਾਲਾ ਨੰਗਲ , ਕੁਲਵੰਤ ਕੌਰ ਕਾਲਾ, ਨੰਗਲ ਬਲਜੀਤ ਕੌਰ ਸੈਨਪੁਰ, ਸੋਹਨ ਸਿੰਘ ਕਾਲਾ ਨੰਗਲ ਹਾਜਰ ਸਨ ।
ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਦਾ ਕੀਤਾ ਐਲਾਨ ਅਗਲੀ ਖ਼ਬਰ ਨਗਰ ਕੌਂਸਲ ਨੇ ਤਿੱਬੜੀ ਕੈਂਟ ਏਰੀਏ ਤੇ ਅੱਧੀ ਦਰਜਨ ਪਿੰਡਾਂ ਨੇੜੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਇਆ ਤਾਂ ਹੋਵੇਗਾ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।