ਭੋਆ ਹਲਕੇ ਦੇ ਨਵੇਂ ਇੰਚਾਰਜ ਕਾਲਾ ਰਾਮ ਦਾ ਅਕਾਲੀ ਆਗੂਆਂ ਵਲੋਂ ਸਨਮਾਨ
ਪਠਾਨਕੋਟ, 4 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਪਿੰਡ ਬਣੀ ਲੋਧੀ ਦੇ ਸਰਪੰਚ ਕਾਲਾ ਰਾਮ ਨੂੰ ਹਲਕਾ ਭੋਆ ਦਾ ਇੰਚਾਰਜ ਨਿਯੁਕਤ ਕਰਨ ’ਤੇ ਅੱਜ ਪਠਾਨਕੋਟ ਦੇ ਮਾਡਲ ਟਾਊਨ ਸਥਿਤ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਵਲੋਂ ਕਾਲਾ ਰਾਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਕਾਲਾ ਰਾਮ ਨੂੰ ਸੌਂਪੀ ਗਈ ਜ਼ਿੰਮੇਵਾਰੀ ਪਾਰਟੀ ਲਈ ਮਹੱਤਵਪੂਰਨ ਹੈ ਅਤੇ ਉਹ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਭੋਆ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ।
ਪਠਾਨਕੋਟ, 4 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਪਿੰਡ ਬਣੀ ਲੋਧੀ ਦੇ ਸਰਪੰਚ ਕਾਲਾ ਰਾਮ ਨੂੰ ਹਲਕਾ ਭੋਆ ਦਾ ਇੰਚਾਰਜ ਨਿਯੁਕਤ ਕਰਨ ’ਤੇ ਅੱਜ ਪਠਾਨਕੋਟ ਦੇ ਮਾਡਲ ਟਾਊਨ ਸਥਿਤ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਵਲੋਂ ਕਾਲਾ ਰਾਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਕਾਲਾ ਰਾਮ ਨੂੰ ਸੌਂਪੀ ਗਈ ਜ਼ਿੰਮੇਵਾਰੀ ਪਾਰਟੀ ਲਈ ਮਹੱਤਵਪੂਰਨ ਹੈ ਅਤੇ ਉਹ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਭੋਆ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ । ਪੀ.ਏ.ਸੀ. ਮੈਂਬਰ ਹਰਪ੍ਰੀਤ ਸਿੰਘ ਰਾਜਾ ਨੇ ਕਿਹਾ ਕਿ ਕਾਲਾ ਰਾਮ ਦੀ ਨਿਯੁਕਤੀ ਨਾਲ ਭੋਆ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ । ਇਸ ਮੌਕੇ ਸੰਜੀਵ ਸ਼ਰਮਾ ਹਲਕਾ ਇੰਚਾਰਜ ਸੁਜਾਨਪੁਰ, ਹਰਪ੍ਰੀਤ ਸਿੰਘ ਰਾਜਾ ਪੀ.ਏ.ਸੀ. ਮੈਂਬਰ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਪਠਾਨਕੋਟ, ਬਲਵਿੰਦਰ ਸਿੰਘ ਖਾਲਸਾ ਟਰਾਂਸਪੋਰਟ ਵਿੰਗ ਪ੍ਰਧਾਨ, ਸਲਿੰਦਰ ਸੈਣੀ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ, ਅਨਹਦ ਪ੍ਰਭਾਕਰ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ. ਪਠਾਨਕੋਟ , ਵੀ.ਕੇ. ਜੰਗਲਾ, ਕਰਨ, ਭਵਿਸ਼, ਰੋਹਿਤ ਕੌਸ਼ਲ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ ।