06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਬ ਇੰਸਪੈਕਟਰ ਵਿਜੇ ਕੁਮਾਰ ਨੇ ਅਹੁਦਾ ਸੰਭਾਲਿਆ

ਪਠਾਨਕੋਟ, 5 ਅਕਤੂਬਰ (ਸੁਮਿਤ)- ਸਬ ਇੰਸਪੈਕਟਰ ਵਿਜੈ ਕੁਮਾਰ ਨੇ ਪੁਲਿਸ ਥਾਣਾ ਡਿਵੀਜ਼ਨ ਨੰਬਰ-1 ਪਠਾਨਕੋਟ ਦੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਥਾਣਾ ਖੇਤਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ ।

ਪੁਲਿਸ ਥਾਣਾ ਡਵੀਜ਼ਨ ਨੰਬਰ-1 ਦਾ ਚਾਰਜ ਸੰਭਾਲਦੇ ਹੋਏ ਸਬ ਇੰਸਪੈਕਟਰ ਵਿਜੇ ਕੁਮਾਰ । ਤਸਵੀਰ: ਸੁਮਿਤ 06-10-2026
ਪਠਾਨਕੋਟ, 5 ਅਕਤੂਬਰ (ਸੁਮਿਤ)- ਸਬ ਇੰਸਪੈਕਟਰ ਵਿਜੈ ਕੁਮਾਰ ਨੇ ਪੁਲਿਸ ਥਾਣਾ ਡਿਵੀਜ਼ਨ ਨੰਬਰ-1 ਪਠਾਨਕੋਟ ਦੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਥਾਣਾ ਖੇਤਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ । ਸਬ ਇੰਸਪੈਕਟਰ ਵਿਜੈ ਕੁਮਾਰ ਨੇ ਕਿਹਾ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਥਾਣਾ ਡਿਵੀਜ਼ਨ ਨੰਬਰ 1 ਦਾ ਚਾਰਜ ਸੰਭਾਲਣ ’ਤੇ ਪੁਲਿਸ ਮੁਲਾਜ਼ਮਾਂ ਅਤੇ ਇਲਾਕਾ ਵਾਸੀਆਂ ਵੱਲੋਂ ਸਬ ਇੰਸਪੈਕਟਰ ਵਿਜੈ ਕੁਮਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਆਰਿਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਘਰੋਟਾ ਵਲੋਂ ਰਾਮ ਲੀਲ੍ਹਾ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।