06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਪੰਜਾਬ ਦੇ ਮੀਤ ਪ੍ਰਧਾਨ ਨਰੇਸ਼ ਮਹਾਜਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਣਨੀਤੀਆਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 06-10-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਪੰਜਾਬ ਦੇ ਮੀਤ ਪ੍ਰਧਾਨ ਨਰੇਸ਼ ਮਹਾਜਨ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਣਨੀਤੀਆਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਰੇਸ਼ ਮਹਾਜਨ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦਾ ਆਇਆ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਨ ਅਤੇ ਆਮ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਅਹਿਮ ਮੀਟਿੰਗ ਵਿਚ ਗਿਆਨੀ ਹਰਬੰਸ ਸਿੰਘ, ਕੁਲਵੰਤ ਸਿੰਘ ਐੱਮ.ਸੀ., ਸੁਖਦੇਵ ਭੋਲਾ, ਸਤਪਾਲ ਐੱਮ.ਸੀ., ਅਮਨਬੀਰ ਸਿੰਘ, ਸਹਿਜਪਾਲ ਸਿੰਘ, ਸ਼ੰਮੀ ਸ਼ਰਮਾ, ਸੁਖਦੇਵ ਮਹਾਜਨ, ਰਾਜਕੁਮਾਰ ਐੱਮ.ਸੀ ., ਬਾਵਾ ਸਿੰਘ, ਰਣਬੀਰ ਕੌਰ ਦੇਵਤਾ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਵ. ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਅਗਲੀ ਖ਼ਬਰ ਕਾਂਗਰਸ ਅਬਜ਼ਰਵਰ ਨਵਤੇਜ ਸਿੰਘ ਦਾ ਹਰਵਿੰਦਰ ਪਾਲ ਸਿੰਘ ਸ਼ਾਹਬਾਦ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।