06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਵ. ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ

ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)- ਸਵ. ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ।

ਅਜੀਤ ਡੈਸਕ 06-10-2026
ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)- ਸਵ. ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ। ਉਪਰੰਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਤੇਗ ਬਹਾਦਰ ਕਾਲੋਨੀ ਬਟਾਲਾ ਵਿਖੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਦਵਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਅੰਤਿਮ ਅਰਦਾਸ ਉਪਰੰਤ ਸਵ. ਸੁਖਵਿੰਦਰ ਸਿੰਘ ਗੁਰਾਇਆ ਨੂੰ ਧਾਰਮਿਕ ਤੇ ਰਾਜਨੀਤਕ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਸਪੁੱਤਰ ਮਨਮੋਹਨ ਸਿੰਘ ਗੁਰਾਇਆ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਉਪ ਪ੍ਰਧਾਨ ਆਪ ਜਗਰੂਪ ਸਿੰਘ ਸੇਖਵਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕਾਂਗਰਸੀ ਆਗੂ ਅਮਨਦੀਪ ਸਿੰਘ ਜੈਂਤੀਪੁਰ, ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ, ਸੀਨੀਅਰ ਉਪ ਚੇਅਰਮੈਨ ਪੇਡਾ ਡਾਕਟਰ ਕਮਲਜੀਤ ਸਿੰਘ ਕੇ. ਜੇ., ਭਾਜਪਾ ਆਗੂ ਹੀਰਾ ਵਾਲੀਆ, ਕਾਂਗਰਸੀ ਆਗੂ ਗੁੱਡੂ ਸੇਠ, ਸਨਅਤਕਾਰ ਇੰਦਰ ਸੇਖੜੀ, ਹਰਪਾਲ ਸਿੰਘ ਰੰਗੜ ਨੰਗਲ ਆਦਿ ਆਗੂਆਂ ਨੇ ਕਿਹਾ ਕਿ ਸਵ. ਸੁਖਵਿੰਦਰ ਸਿੰਘ ਗੁਰਾਇਆ ਦੇ ਸੰਸਾਰ ਤੋਂ ਚਲੇ ਜਾਣ ਨਾਲ ਪਰਿਵਾਰ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸ: ਗੁਰਾਇਆ ਨੇ ਆਪਣੇ ਹਰੇਕ ਖੇਤਰ ਵਿਚ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ। ਇਸ ਮੌਕੇ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਮਲਕੀਤ ਸਿੰਘ, ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਜਗਦੀਪ ਸਿੰਘ, ਮੁੱਖ ਖੇਤੀਬਾੜੀ ਅਧਿਕਾਰੀ ਡਾ. ਸ਼ਾਹਬਾਜ਼ ਸਿੰਘ ਚੀਮਾ, ਪ੍ਰਿੰਸੀਪਲ ਸਵਰਨ ਸਿੰਘ ਵਿਰਕ, ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ, ਪਦਮ ਰਜਿੰਦਰ ਸਿੰਘ, ਭੁਪਿੰਦਰ ਸਿੰਘ ਕਾਲੜਾ, ਕਿਸਾਨ ਆਗੂ ਕਰਨੈਲ ਸਿੰਘ ਸ਼ੇਰਪੁਰ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਜ਼ਿਲ੍ਹਾ ਜਨਰਲ ਸਕੱਤਰ ਜਗਪ੍ਰੀਤ ਸਿੰਘ, ਐਡਵੋਕੇਟ ਬਲਵੰਤ ਸਿੰਘ ਮਸਾਣੀਆਂ, ਜੌਲੀ ਸੁਖਦੀਪ ਸਿੰਘ, ਸਾਹਿਲ ਮਹਾਜਨ, ਵਿਜੇ ਸੋਨੀ, ਪੱਤਰਕਾਰ ਸੈਂਡੀ ਗਿੱਲ, ਜੋਗਿੰਦਰ ਅੰਗੂਰਾਲਾ, ਰਜਿੰਦਰਪਾਲ ਸਿੰਘ ਢਿੱਲੋਂ, ਗੁਰਚਰਨ ਸਿੰਘ ਅੰਮੋਨੰਗਲ, ਸਰਪੰਚ ਰਛਪਾਲ ਸਿੰਘ, ਤੇਜਪ੍ਰਤਾਪ ਸਿੰਘ ਕਾਹਲੋਂ, ਕੁਲਵਿੰਦਰ ਸਿੰਘ, ਜਥੇਦਾਰ ਗੁਰਬਿੰਦਰ ਸਿੰਘ, ਪਰਮਜੀਤ ਸਿੰਘ ਫੈਜਉਲਾ ਚੱਕ, ਜੋਗਿੰਦਰ ਸਿੰਘ, ਡਾ. ਮਲਵਿੰਦਰ ਸਿੰਘ, ਕੁਲਵਿੰਦਰ ਸਿੰਘ ਬਟਾਲਾ, ਵਰਿੰਦਰਜੀਤ ਸਿੰਘ, ਅਧਿਆਪਕ ਆਗੂ ਨਵਦੀਪ ਸਿੰਘ ਪੰਨੂੰ, ਐਸ.ਐਮ.ਓ. ਡਾ. ਕੰਵਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸ਼ਖ਼ਸੀਅਤਾਂ ਤੇ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਵਲੋਂ ਸਵ. ਗੁਰਾਇਆ ਦੀ ਪਤਨੀ ਕੁਲਵਿੰਦਰ ਕੌਰ, ਪੁੱਤਰ ਮਨਮੋਹਨ ਸਿੰਘ, ਪੁੱਤਰੀ ਡਾਕਟਰ ਮਨਦੀਪ ਕੌਰ ਅਤੇ ਦਮਾਦ ਡਾਕਟਰ ਜਗਦੀਪ ਸਿੰਘ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੰਤ ਵਿਚ ਡਾਕਟਰ ਜਗੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਤਹਿਤ ਜ਼ਿਲ੍ਹਾ ਮੀਡੀਆ ਇੰਚਾਰਜ ਆਲੋਵਾਲ ਵਲੋਂ ਘਰ-ਘਰ ਦਾ ਦੌਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।