06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭੈਣੀ ਮੀਆਂ ਖਾਂ ਦਾਣਾ ਮੰਡੀ ’ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਭੈਣੀ ਮੀਆਂ ਖਾਂ, 5 ਅਕਤੂਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਵਲੋਂ ਅੱਜ ਦਾਣਾ ਮੰਡੀ ਭੈਣੀ ਮੀਆਂ ਖਾਂ ਵਿਖੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਮੰਡੀਆਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।

ਦਾਣਾ ਮੰਡੀ ਭੈਣੀ ਮੀਆਂ ਖਾਂ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਕਿਸਾਨ। ਤਸਵੀਰ : ਜਸਬੀਰ ਸਿੰਘ ਬਾਜਵਾ 06-10-2026
ਭੈਣੀ ਮੀਆਂ ਖਾਂ, 5 ਅਕਤੂਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਵਲੋਂ ਅੱਜ ਦਾਣਾ ਮੰਡੀ ਭੈਣੀ ਮੀਆਂ ਖਾਂ ਵਿਖੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਮੰਡੀਆਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਗੂ ਨਿਸ਼ਾਨ ਸਿੰਘ ਮੇਹੜੇ ਅਤੇ ਕੈਪਟਨ ਸ਼ਮਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਪਰ 5 ਅਕਤੂਬਰ ਲੰਘਣ ਦੇ ਬਾਵਜੂਦ ਵੀ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਠੱਪ ਪਈ ਹੈ। ਸਰਕਾਰ, ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਵਿਚ ਆਪਸੀ ਤਾਲਮੇਲ ਦੀ ਘਾਟ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ ਅਤੇ ਲਿਫ਼ਟਿੰਗ ਦਾ ਕੋਈ ਪ੍ਰਬੰਧ ਨਹੀਂ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇਕ ਪਾਸੇ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਵੱਡੇ ਕੱਟ ਲਗਾ ਕੇ ਆਰਥਿਕ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਅੱਜ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਮਾਰਕਿਟ ਕਮੇਟੀ ਕਾਹਨੂੰਵਾਨ ਦੇ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਤੱਕ ਨਹੀਂ ਹਨ, ਨਾ ਤਾਂ ਮੰਡੀ ਵਿਚ ਪੀਣ ਵਾਲੇ ਠੰਡੇ ਪਾਣੀ ਦਾ ਕੋਈ ਇੰਤਜ਼ਾਮ ਹੈ, ਨਾ ਹੀ ਪਾਣੀ ਪਿਆਉਣ ਲਈ ਪਿਆਓ ਮੈਨ ਤਾਇਨਾਤ ਹਨ ਅਤੇ ਨਾ ਹੀ ਕਿਸਾਨਾਂ ਦੇ ਬੈਠਣ ਲਈ ਛਾਂ ਵਾਲੀ ਥਾਂ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੀ ਹੁੰਦੀ ਲੁੱਟ ਅਤੇ ਮੰਡੀਆਂ ਵਿਚ ਹੁੰਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਅੱਜ ਦੁਪਹਿਰ ਗੁਰਦਾਸਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸਰਕਾਰ ਦੀ ਨਾਕਾਮੀ ਅਤੇ ਕਿਸਾਨੀ ਲੁੱਟ ਖ਼ਿਲਾਫ਼ ਇਕ ਤਿੱਖੇ ਤੇ ਵੱਡੇ ਸੰਘਰਸ਼ ਦੀ ਉਲੀਕਣਾ ਕੀਤੀ ਜਾਵੇਗੀ। ਇਸ ਸਬੰਧੀ ਖਰੀਦ ਏਜੰਸੀ ਮਾਰਕਫੈੱਡ ਦੇ ਇੰਸਪੈਕਟਰ ਜਗਦੀਸ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਹੀ ਜਲਦੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਸਬੰਧੀ ਜਦੋਂ ਮਾਰਕਿਟ ਕਮੇਟੀ ਕਾਹਨੂੰਵਾਨ ਦੇ ਸਕੱਤਰ ਹਰਸੁਖਸਿਮਰਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਹੀ ਪਿਓ ਮੈਨ ਪਾਣੀ ਪਿਆਉਣ ਲਈ ਲਗਾ ਦਿੱਤੇ ਜਾਣਗੇ ਕਿਸਾਨਾਂ ਲਈ ਪ੍ਰਬੰਧ ਅੱਜ ਤੋਂ ਹੀ ਸ਼ੁਰੂ ਕਰ ਦਵਾਂਗੇ। ਇਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿਚ ਕਿਸਾਨ ਹਰਭਜਨ ਸਿੰਘ ਭਜਾ, ਜਰਨੈਲ ਸਿੰਘ ਲਾਧੂਪੁਰ, ਸਲਵਿੰਦਰ ਸਿੰਘ ਰਿਆੜ, ਮੰਗਤਾ ਸਿੰਘ, ਬਲਵਿੰਦਰ ਸਿੰਘ ਮੁੱਲਾਂਵਾਲ, ਜਸਬੀਰ ਸਿੰਘ ਲਾਡੀ, ਬਲਵਿੰਦਰ ਸਿੰਘ ਕੋਟਲੀ ਹਰਚੰਦਾ, ਬਾਬਾ ਰਘਵੀਰ ਸਿੰਘ ਗੋਰਸੀਆਂ, ਤਰਲੋਚਨ ਸਿੰਘ ਝੰਡਾ ਲਵਾਣਾ, ਜਸਵੰਤ ਸਿੰਘ ਰਿਆੜ, ਉੱਤਮ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਅਰਵਿੰਦਰ ਸਿੰਘ ਰਾਜਪੁਰਾ, ਅਵਤਾਰ ਸਿੰਘ ਬਾਗੜੀਆਂ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ ­।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਰਾਸ਼ਟਰ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ਦੌਰਾਨ ਰਚਿਆ ਇਤਿਹਾਸ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਅਠਵਾਲ ਵਿਚ 35 ਮੈਂਬਰੀ ਕਮੇਟੀ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।