08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਦੀਨਾਨਗਰ, 6 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਦੀਨਾਨਗਰ ਖੇਤਰ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ। ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਬਣਾਏ ਜਾਣ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਦੀਨਾਨਗਰ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਨੌਸ਼ਹਿਰਾ ਅਤੇ ਹਰਜਿੰਦਰ ਸਿੰਘ ਗਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਪਰਗਟ ਸਿੰਘ ਨੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸ਼ਲਾਘਾਯੋਗ ਕੰਮ ਕੀਤੇ ਹਨ ਤੇ ਉਨਾਂ ਵਲੋਂ ਪਾਰਟੀ ਲਈ ਤਨਦੇਹੀ ਨਾਲ ਕੀਤੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸੂਬੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਅਜੀਤ ਡੈਸਕ 07-10-2026
ਦੀਨਾਨਗਰ, 6 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਦੀਨਾਨਗਰ ਖੇਤਰ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ। ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਬਣਾਏ ਜਾਣ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਦੀਨਾਨਗਰ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਨੌਸ਼ਹਿਰਾ ਅਤੇ ਹਰਜਿੰਦਰ ਸਿੰਘ ਗਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਪਰਗਟ ਸਿੰਘ ਨੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸ਼ਲਾਘਾਯੋਗ ਕੰਮ ਕੀਤੇ ਹਨ ਤੇ ਉਨਾਂ ਵਲੋਂ ਪਾਰਟੀ ਲਈ ਤਨਦੇਹੀ ਨਾਲ ਕੀਤੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸੂਬੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨਾਂ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸੀ ਆਗੂਆਂ ਵਿਚ ਵਧੇਰੇ ਉਤਸਾਹ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਅਰੁਣਾ ਚੌਧਰੀ ਨੂੰ ਫਿਰ ਤੋਂ ਸ਼ਾਨਦਾਰ ਜਿੱਤ ਹਾਸਿਲ ਕਰਵਾਉਣ ਲਈ ਸਮੂਹ ਕਾਂਗਰਸੀ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਪਿੰਡ ਪੱਧਰ ’ਤੇ ਪ੍ਰਚਾਰ ਵਿਚ ਜੁਟੇ ਹੋਏ ਹਨ ਅਤੇ ਵਿਧਾਇਕਾ ਅਰੁਣਾ ਚੌਧਰੀ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਇਤਿਹਾਸ ਕਾਇਮ ਕਰਨਗੇ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀ ਅਧਿਆਪਿਕਾ ਆਂਚਲ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਰਿਆੜਕੀ ਕਾਲਜ ਵਿਖੇ 36ਵਾਂ ਗਿਆਨੀ ਮੇਵਾ ਸਿੰਘ ਗੁਰਮਤਿ ਕੈਂਪ ਦੂਸਰੇ ਦਿਨ ਵਿਚ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।