07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਆਰਿਆ ਮਹਿਲਾ

ਪਠਾਨਕੋਟ, 6 ਅਕਤੂਬਰ (ਸੰਧੂ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਆਰਿਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 17 ਤਮਗੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਮ ਰੌਸ਼ਨ ਕੀਤਾ । ਇਹ ਪ੍ਰਾਪਤੀ ਸਰੀਰਿਕ ਸਿੱਖਿਆ ਵਿਭਾਗ ਦੀ ਵਿਭਾਗ ਮੁਖੀ ਪ੍ਰੋ: ਸ਼ਮਾ ਕਸ਼ਯਪ ਦੀ ਅਗਵਾਈ ਹੇਠ ਕੀਤੀ ਗਈ ।

ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੰਧੂ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਆਰਿਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 17 ਤਮਗੇ ਜਿੱਤ ਕੇ ਮਹਾਂਵਿਦਿਆਲਿਆ ਦਾ ਨਾਮ ਰੌਸ਼ਨ ਕੀਤਾ । ਇਹ ਪ੍ਰਾਪਤੀ ਸਰੀਰਿਕ ਸਿੱਖਿਆ ਵਿਭਾਗ ਦੀ ਵਿਭਾਗ ਮੁਖੀ ਪ੍ਰੋ: ਸ਼ਮਾ ਕਸ਼ਯਪ ਦੀ ਅਗਵਾਈ ਹੇਠ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਨੇ ਦੱਸਿਆ ਕਿ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿਚ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਜੇਤੂ ਵਿਦਿਆਰਥਣਾਂ ਵਿਚ ਪਾਇਲ, ਵਰਸ਼ਾ, ਰੋਹਿਣੀ, ਆਨਮ, ਸ਼ਿਖਾ, ਪੱਲਵੀ ਅਤੇ ਨਿਧੀ ਨੇ ਸੋਨ ਤਮਗੇ ਹਾਸਲ ਕੀਤੇ, ਜਦਕਿ ਡਿੰਪੀ, ਮਾਨਸੀ, ਸਿਮਰਨ, ਨੈਂਸੀ, ਆਰੁਸ਼ੀ, ਜਾਹਨਵੀ ਅਤੇ ਮੁਸਕਾਨ ਨੇ ਚਾਂਦੀ ਦੇ ਤਮਗੇ ਜਿੱਤੇ । ਇਸੇ ਤਰ੍ਹਾਂ ਅਕਸ਼ਰਾ, ਮਨੀਸ਼ਾ, ਕਨੂੰ, ਦੀਕਸ਼ਾ ਅਤੇ ਸ਼ਿਵਿਆ ਨੇ ਕਾਂਸੀ ਦੇ ਤਮਗੇ ਪ੍ਰਾਪਤ ਕਰਕੇ ਮਹਾਂਵਿਦਿਆਲਿਆ ਦਾ ਮਾਣ ਵਧਾਇਆ । ਇਨ੍ਹਾਂ ਵਿਚੋਂ ਇਕ ਚਾਂਦੀ ਦਾ ਤਮਗਾ ਬੈਡਮਿੰਟਨ ਮੁਕਾਬਲੇ ਵਿਚ ਹਾਸਲ ਕੀਤਾ ਗਿਆ । ਡਾ: ਰੁਪਿੰਦਰਜੀਤ ਗਿੱਲ ਨੇ ਸਮੂਹ ਜੇਤੂ ਵਿਦਿਆਰਥਣਾਂ ਅਤੇ ਪ੍ਰੋ: ਸ਼ਮਾ ਕਸ਼ਯਪ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਪ੍ਰੋ: ਸ਼ਮਾ ਕਸ਼ਯਪ ਨੇ ਕਿਹਾ ਕਿ ਵਿਦਿਆਰਥਣਾਂ ਨੇ ਮੁਕਾਬਲਿਆਂ ਲਈ ਸਖ਼ਤ ਮਿਹਨਤ ਕੀਤੀ ਸੀ ਅਤੇ 17 ਤਮਗਿਆਂ ਦੀ ਪ੍ਰਾਪਤੀ ਉਸੇ ਮਿਹਨਤ ਦਾ ਨਤੀਜਾ ਹੈ । ਇਸ ਮੌਕੇ ਪ੍ਰੋ: ਸੁਨਿਧੀ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਵਰਾਤਰਿਆਂ ਦੇ ਮੱਦੇਨਜ਼ਰ ਪਠਾਨਕੋਟ ਤੋਂ ਕਾਂਗੜਾ ਘਾਟੀ ਦੀ ਤਿੰਨ ਟ੍ਰੇਨਾਂ ਚੱਲਣਗੀਆਂ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਚੁਣੇ ਸਕੂਲ ਦੇ ਐੱਨ.ਸੀ.ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।