ਕਾਂਗਰਸ ਦੀ ਸੂਬਾ ਬੁਲਾਰਾ ਟੀਨਾ ਚੌਧਰੀ ਨੇ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਪਠਾਨਕੋਟ, 6 ਅਕਤੂਬਰ (ਆਸ਼ੀਸ਼ ਸ਼ਰਮਾ)-ਦਿੱਲੀ ਸਥਿਤ ਪੰਜਾਬ ਭਵਨ ਵਿਖੇ ਕਾਂਗਰਸ ਦੀ ਸੂਬਾ ਬੁਲਾਰਾ ਟੀਨਾ ਚੌਧਰੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਖਾਸ ਮੁਲਾਕਾਤ ਕੀਤੀ । ਇਸ ਦੌਰਾਨ ਟੀਨਾ ਚੌਧਰੀ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਨਵ ਨਿਯੁਕਤ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ ਕਾਂਗਰਸ ਪ੍ਰਦੇਸ਼ ਬੁਲਾਰਾ ਟੀਨਾ ਚੌਧਰੀ।
07-10-2026