08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਖ਼ੂਨਦਾਨ ਕੈਂਪ- 30 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੀਤਾ ਖੂਨ ਦਾਨ

ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿਦਿਆ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੇ ਸੁਚੱਜੇ ਪ੍ਰਬੰਧ ਅਧੀਨ ਕਾਲਜ ਵਿਖੇ ਸਰਬਸੁਖ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 08-10-2026
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿਦਿਆ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੇ ਸੁਚੱਜੇ ਪ੍ਰਬੰਧ ਅਧੀਨ ਕਾਲਜ ਵਿਖੇ ਸਰਬਸੁਖ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਬ ਸੁਖ ਹਸਪਤਾਲ ਦੀ ਮਾਹਿਰ ਟੀਮ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਦੀਆਂ ਵੱਖ-ਵੱਖ ਸਿਹਤ ਨਾਲ ਟੈਸਟ ਵਾਜਿਬ ਰੇਟਾਂ ’ਤੇ ਕੀਤੇ ਗਏ। ਇਸ ਤੋਂ ਇਲਾਵਾ ਪੂਰੇ ਸਰੀਰ ਦੀਆਂ ਜਾਂਚਾਂ ਵੀ ਵਿਸ਼ੇਸ਼ ਤੌਰ ’ਤੇ ਵਾਜਬ ਦਰਾਂ ’ਤੇ ਕੀਤੀਆਂ ਗਈਆਂ। ਕੈਂਪ ਵਿਚ ਵਿਦਿਆਰਥੀਆਂ ਤੋਂ ਇਲਾਵਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 30 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਖੂਨਦਾਨ ਕਰ ਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਪ੍ਰੋਗਰਾਮ ਦੀ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜਿਕ ਸੇਵਾ ਹੈ। ਪ੍ਰੋਗਰਾਮ ਦੇ ਕੋ-ਕੋਆਰਡੀਨੇਟਰ ਪ੍ਰੋ. ਗੁਰਮੁਖ ਸਿੰਘ, ਸਰੀਰਕ ਸਿੱਖਿਆ ਵਿਭਾਗ ਨੇ ਸਭ ਤੋਂ ਪਹਿਲਾਂ ਖੂਨਦਾਨ ਕਰ ਕੇ ਹੋਰਨਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਸਰਬਸੁਖ ਹਸਪਤਾਲ ਦੀ ਟੀਮ, ਕੈਂਪ ਦੇ ਕੋਆਰਡੀਨੇਟਰਾਂ ਅਤੇ ਸਹਿਯੋਗ ਦੇਣ ਵਾਲੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ, ਪ੍ਰੋ. ਸ਼ਹਿਬਾਜ਼ਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਅੰਗਰੇਜ਼ੀ ਵਿਭਾਗ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ, ਨਾਨ-ਟੀਚਿੰਗ ਸਟਾਫ਼ ਵਿਚੋਂ ਸੁਪਰਡੈਂਟ ਗੁਰਭੇਜ ਸਿੰਘ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸੀ ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ- ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।