09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੱਲ੍ਹ ਦੀ ਸੰਗਰੂਰ ਮਹਾਂਰੈਲੀ ’ਚ ਗੁਰਦਾਸਪੁਰ ਤੋਂ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ-ਕਾਮਰੇਡ ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 8 ਅਕਤੂਬਰ (ਚੱਕਰਾਜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਸੁਖਦੇਵ ਸਿੰਘ ਸੈਣੀ ਕਨਵੀਨਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਪਿਛਲੇ ਸੰਘਰਸ਼ਾਂ ਦਾ ਰੀਵਿਊ ਕੀਤਾ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਦੀ ਮਹਾਂਰੈਲੀ ’ਚ ਗੁਰਦਾਸਪੁਰ ਤੋਂ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 09-10-2026
ਗੁਰਦਾਸਪੁਰ, 8 ਅਕਤੂਬਰ (ਚੱਕਰਾਜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ’ਤੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਸੁਖਦੇਵ ਸਿੰਘ ਸੈਣੀ ਕਨਵੀਨਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਪਿਛਲੇ ਸੰਘਰਸ਼ਾਂ ਦਾ ਰੀਵਿਊ ਕੀਤਾ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਦੀ ਮਹਾਂਰੈਲੀ ’ਚ ਗੁਰਦਾਸਪੁਰ ਤੋਂ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ ਯੂਨੀਅਨ ਪੰਜਾਬ ਦੇ ਆਗੂ ਤੇ ਸੀਟੂ ਦੇ ਜਿਲ੍ਹਾ ਵਿੱਤ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਫਿਰ 20 ਤੇ 21 ਅਕਤੂਬਰ ਨੂੰ ਪੰਜਾਬ ਦੇ ਮੁਲਾਜਮ ਸਮੂਹਿਕ ਛੁੱਟੀ ’ਤੇ ਚਲੇ ਜਾਣਗੇ। ਇਸ ਮੌਕੇ ਰਘਬੀਰ ਸਿੰਘ ਚਾਹਲ, ਕੁਲਜੀਤ ਸਿੰਘ ਸਿਧਵਾਂ, ਮਨਮੋਹਨ ਸਿੰਘ ਛੀਨਾ, ਕਰਨੈਲ ਸਿੰਘ ਭੁਲੇਚੱਕ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਗੁਰਮੀਤ ਸਿੰਘ ਥਾਣੇਵਾਲ, ਵਿਜੇ ਕੁਮਾਰ, ਗੁਰਨਾਮ ਸਿੰਘ, ਰਘਬੀਰ ਸਿੰਘ ਬਡਵਾਲ ਤੇ ਇਮੈਨੂਅਲ ਨਾਹਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਮੁਕੇਰੀਆਂ ਮਾਰਗ ਦੀ ਚੌੜਾਈ ਘੱਟ ਹੋਣ ਕਾਰਨ ਹਾਦਸਿਆਂ ’ਚ ਨਿਰੰਤਰ ਹੋ ਰਿਹਾ ਵਾਧਾ-ਚਾਵਲਾ ਅਗਲੀ ਖ਼ਬਰ ਦਸਤੀ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।