ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਕਿੜੀ ਅਫਗਾਨਾ ਤੋਂ ਪੈਦਲ ਯਾਤਰਾ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਰਵਾਨਾ
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਪਿੰਡ ਕਿੜੀ ਅਫਗਾਨਾ 25ਵੀਂ ਪੈਦਲ ਯਾਤਰਾ ਪਿੰਡ ਤੇ ਇਲਾਕੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕ੍ਰਿਪਾ ਸਦਕਾ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਦੀ ਪ੍ਰੇਰਣਾ ਸਦਕਾ ਆਰੰਭ ਹੋਈ ਸੀ। ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੋਂ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਦਾ ਇਕੱਠ ਆਪੋ-ਆਪਣੇ ਸਾਧਨਾਂ ਟਰੈਕਟਰ-ਟਰਾਲੀਆਂ, ਕਾਰਾਂ ਰਾਹੀਂ ਸੰਗਤਾਂ ਸ੍ਰੀ ਦਰਬਾਰ ਅੰਮ੍ਰਿਤਸਰ ਲਈ ਨਤਮਸਤਿਕ ਹੋਣ ਲਈ ਰਵਾਨਾ ਹੋਈਆਂ।
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਪਿੰਡ ਕਿੜੀ ਅਫਗਾਨਾ 25ਵੀਂ ਪੈਦਲ ਯਾਤਰਾ ਪਿੰਡ ਤੇ ਇਲਾਕੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕ੍ਰਿਪਾ ਸਦਕਾ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਦੀ ਪ੍ਰੇਰਣਾ ਸਦਕਾ ਆਰੰਭ ਹੋਈ ਸੀ। ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੋਂ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਦਾ ਇਕੱਠ ਆਪੋ-ਆਪਣੇ ਸਾਧਨਾਂ ਟਰੈਕਟਰ-ਟਰਾਲੀਆਂ, ਕਾਰਾਂ ਰਾਹੀਂ ਸੰਗਤਾਂ ਸ੍ਰੀ ਦਰਬਾਰ ਅੰਮ੍ਰਿਤਸਰ ਲਈ ਨਤਮਸਤਿਕ ਹੋਣ ਲਈ ਰਵਾਨਾ ਹੋਈਆਂ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ 7 ਅਕਤੂਬਰ ਦੀ ਰਾਤ ਨੂੰ ਗੁਰਦੁਆਰਾ ਫ਼ਲਾਈ ਸਾਹਿਬ ਵਡਾਲਾ ਗ੍ਰੰਥੀਆਂ ਤੇ 8 ਨੂੰ ਪਿੰਡ ਅਲਕੜੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸੰਗਤ ਨੇ ਵਿਸ਼ਰਾਮ ਕੀਤਾ। ਉਨ੍ਹਾਂ ਕਿਹਾ ਕਿ ਅੱਰ 9 ਨੂੰ ਸੱਚਖੰਡ ਹਰਿਮੰਦਰ ਸਾਹਿਬ ਸੰਗਤਾਂ ਨਤਮਸਤਿਕ ਹੋ ਕੇ ਘਰਾਂ ਨੂੰ ਚਾਲੇ ਪਾਉਣਗੀਆਂ। ਸੰਗਤਾਂ ਵਲੋਂ ਯਾਤਰਾ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾਅਤੇ ਅਤੁੱਟ ਲੰਗਰ ਲਗਾਏ ਗਏ। ਇਸ ਮੌਕੇ ਪਿੰਡ ਬਸਰਾਵਾਂ ’ਚ ਪਹੁੰਚਣ ’ਡੇ ਡਾ. ਜਗਬੀਰ ਸਿੰਘ ਧਰਮਸੋਤ ਮੈਂਬਰ ਬਲਾਕ ਸੰਮਤੀ ਨੇ ਬਾਬਾ ਸਤਨਾਮ ਸਿੰਘ ਨੂੰ ਲੋਈ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ।