ਤੇਜ ਰਫਤਾਰ ਕਾਰ ਸਫੈਦੇ ਨਾਲ ਟਕਰਾਈ-ਨੌਜਵਾਨ ਦੀ ਮੌਤ
ਬਹਿਰਾਮਪੁਰ, 10 ਅਕਤੂਬਰ (ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਪਸਿਆਲ ਨੇੜੇ ਤੇਜ ਰਫਤਾਰ ਕਾਰ ਬੇਕਾਬੂ ਹੋ ਕੇ ਸਫੈਦੇ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ ਭਗਤ ਵਾਸੀ ਬਹਿਰਾਮਪੁਰ ਆਪਣੀ ਕਾਰ ’ਤੇ ਗੁਰਦਾਸਪੁਰ ਤੋਂ ਬਹਿਰਾਮਪੁਰ ਆ ਰਿਹਾ ਸੀ ਕਿ ਕਾਰ ਦਾ ਸੰਤੁਲਨ ਵਿਗੜਨ ਕਰਕੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।
ਅਜੀਤ ਡੈਸਕ
11-10-2026