12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਬਾਕਸਿੰਗ ’ਚ ਰਾਜ ਪੱਧਰੀ ਚੋਣ

ਕੋਟਲੀ ਸੂਰਤ ਮੱਲ੍ਹੀ, 10 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਾਕਸਿੰਗ ਮੁਕਾਬਲਿਆਂ ’ਚ ਜੀ. ਜੀ.

ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਅਰਥੀ ਪ੍ਰਿੰਸੀਪਲ ਸ਼ਰਨਜੀਤ ਕੌਰ ਨਾਲ ਤਮਗੇ ਦਿਖਾਉਂਦੇ ਹੋਏ। ਤਸਵੀਰ : ਨਾਗਰਾ 11-10-2026
ਕੋਟਲੀ ਸੂਰਤ ਮੱਲ੍ਹੀ, 10 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਾਕਸਿੰਗ ਮੁਕਾਬਲਿਆਂ ’ਚ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਦੇ ਦਮ ’ਤੇ ਕਰਨਬੀਰ ਸਿੰਘ ਨੇ 1 ਸੋਨੇ ਦਾ, ਵੀਰਪ੍ਰਤਾਪ ਸਿੰਘ, ਅਦਿੱਤਿਆ, ਮਾਈਕਲ ਮਸੀਹ ਨੇ 3 ਚਾਂਦੀ ਤੇ ਨਵਰਾਜ ਸਿੰਘ ਨੇ 1 ਕਾਂਸੀ ਦਾ ਤਮਗਾ ਹਾਸਲ ਕੀਤਾ। ਇਸ ਦੇ ਨਾਲ ਹੀ ਕਈ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਚ ਸਕੂਲ ਦੇ ਬਾਕਸਿੰਗ ਕੋਚ ਕਰਨੈਲ ਸਿੰਘ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਇਸ ਸੈਸ਼ਨ ਦੌਰਾਨ ਖੇਡਾਂ ਦੇ ਖੇਤਰ ਵਿਚ ਲਗਾਤਾਰ ਨਵੀਆਂ ਮੱਲਾਂ ਮਾਰ ਰਿਹਾ ਹੈ। ਵਾਲੀਬਾਲ, ਬਾਕਸਿੰਗ, ਕਰਾਟੇ, ਅਥਲੈਟਿਕਸ, ਖੋ-ਖੋ ਤੇ ਬੈਡਮਿੰਟਨ ਸਮੇਤ ਵੱਖ-ਵੱਖ ਖੇਡਾਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਰਾਜ ਪੱਧਰ ’ਤੇ ਆਪਣੀ ਪਛਾਣ ਬਣਾਈ ਹੈ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਖਿਡਾਰੀਆਂ ਦੇ ਮਾਤਾ-ਪਿਤਾ ਨੂੰ ਵੀ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜੀ.ਜੀ.ਬੀ . ਰਾਇਲ ਇੰਟ ਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਤੇ ਵਿਅਕਤੀਗਤ ਵਿਕਾਸ ਲਈ ਵਚਨਬੱਧ ਹੈ ਤੇ ਖੇਡਾਂ ਸਮੇਤ ਹਰ ਖੇਤਰ ਵਿਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਪ੍ਰਦਾਨ ਕਰਦਾ ਰਹੇਗਾ।
ਪਿਛਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਵਲੋਂ ‘ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ’ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ-ਧਾਮੀ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਕੀਤਾ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।