11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਕੋਰ ਕੈਬਨਿਟ ਮੀਟਿੰਗ ’ਚ 32 ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਲਿਆ ਹਿੱਸਾ

ਪਠਾਨਕੋਟ, 10 ਅਕਤੂਬਰ (ਸੁਮਿਤ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਕੋਰ ਕੈਬਨਿਟ ਮੀਟਿੰਗ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 11-10-2026
ਪਠਾਨਕੋਟ, 10 ਅਕਤੂਬਰ (ਸੁਮਿਤ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਕੋਰ ਕੈਬਨਿਟ ਮੀਟਿੰਗ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿਚ ਸੂਬੇ ਦੀਆਂ 32 ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵਪਾਰੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹਿੱਤਾਂ ਨਾਲ ਸਬੰਧਤ ਵਿਸ਼ਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਵਪਾਰ ਮੰਡਲ ਦੇ ਅਹੁਦੇਦਾਰਾਂ ਤੇ ਨੁਮਾਇੰਦਿਆਂ ਨੇ ਵਪਾਰੀਆਂ ਦੀ ਏਕਤਾ ਨੂੰ ਮਜ਼ਬੂਤ ਕਰਨ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਮਿਲਜੁਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਪਠਾਨਕੋਟ ਵਿਚ ਹੋਈ ਇਸ ਮੀਟਿੰਗ ਨੂੰ ਸੂਬੇ ਦੇ ਵਪਾਰਕ ਸੰਗਠਨਾਂ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਪਹਿਲਕਦਮੀ ਮੰਨਿਆ ਜਾ ਰਿਹਾ ਹੈ। ਇਸ ਮੌਕੇ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਪ੍ਰਦੇਸ਼ ਵਪਾਰ ਮੰਡਲ ਦੇ ਸਕੱਤਰ ਸੁਨੀਲ ਮਹਾਜਨ, ਭਰਤ ਮਹਾਜਨ, ਚੇਅਰਮੈਨ ਰਾਜੇਸ਼ ਪੂਰੀ, ਅਮਿਤ ਨਯਰ ਤੇ ਪੱਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਗ੍ਰਹਿ ਵਿਗਿਆਨ ਵਿਭਾਗ ਵਲੋਂ ਅਨੁਪ੍ਰਯੁਕਤ ਕਲਾ ਉਤਸਵ ਦਾ ਆਯੋਜਨ ਅਗਲੀ ਖ਼ਬਰ ਸਾਬਕਾ ਸਰਪੰਚ ਹਰਪਾਲ ਸਿੰਘ ਹਰਪੁਰਾ ਨੂੰ ਗਹਿਰਾ ਸਦਮਾ-ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।