ਗੋਬਿੰਦ ਪਬਲਿਕ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਕੀਤਾ ਹਾਸਿਲ
ਦੀਨਾਨਗਰ, 11 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਸਕੂਲ ਦੀ ਨਾਨਗਰ ਦੀ ਵਾਲੀਬਾਲ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਕਰਵਾਏ ਵਾਲੀਬਾਲ ਮੁਕਾਬਲਿਆਂ ’ਚ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਾਲੀਬਾਲ ਦੀ ਅੰਡਰ 14 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ।
ਅਜੀਤ ਡੈਸਕ
12-10-2026