12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ.ਜੀ.ਏ.ਡੀ. ਖਾਲਸਾ ਸਕੂਲ ਦੇ ਵਿਦਿਆਰਥੀ ਨੇ ਤਲਵਾਰਬਾਜ਼ੀ ’ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋਈ ਚੋਣ

ਧਾਰੀਵਾਲ, 11 ਅਕਤੂਬਰ (ਲਖਬੀਰ ਖੁੰਡਾ)- ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਅਗਮਦੀਪ ਸਿੰਘ ਨੇ ਅੰਤਰ-ਜ਼ਿਲ੍ਹਾ ਤੇ ਸੂਬਾ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਅਗਮਦੀਪ ਸਿੰਘ ਦੀ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ।

ਅਗਮਦੀਪ ਸਿੰਘ ਜੇਤੂ ਟਰਾਫ਼ੀ ਨਾਲ। ਤਸਵੀਰ : ਲਖਬੀਰ ਖੁੰਡਾ 12-10-2026
ਧਾਰੀਵਾਲ, 11 ਅਕਤੂਬਰ (ਲਖਬੀਰ ਖੁੰਡਾ)- ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਅਗਮਦੀਪ ਸਿੰਘ ਨੇ ਅੰਤਰ-ਜ਼ਿਲ੍ਹਾ ਤੇ ਸੂਬਾ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਅਗਮਦੀਪ ਸਿੰਘ ਦੀ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਅਨੂਪ ਸਿੰਘ ਨੇ ਦੱਸਿਆ ਕਿ ਇਸ਼ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਮੂਹ ਸਟਾਫ਼ ਨੇ ਅਗਮਦੀਪ ਸਿੰਘ ਨੂੰ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ।ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ।
ਪਿਛਲੀ ਖ਼ਬਰ ਬਜਰੀ ਦੇ ਭਰੇ ਟਿੱਪਰ ’ਚ ਬੱਸ ਵੱਜਣ ਨਾਲ ਵਾਪਰੇ ਹਾਦਸੇ ’ਚ 12 ਲੋਕ ਜ਼ਖ਼ਮੀ ਅਗਲੀ ਖ਼ਬਰ ਗੁਰਦਾਸਪੁਰ ਦੀ ਦਾਣਾ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ * ਖੁੱਲ੍ਹੇ ਅਸਮਾਨ ਹੇਠਾਂ ਰੁਲ ਰਹੀ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।