13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਗੁਰਦਾਸਪੁਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਕੀਤੀ ਹੜਤਾਲ

ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਗੁਰਦਾਸਪੁਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਫੌਰੀ ਤੌਰ ’ਤੇ ਹੱਲ ਨਹੀਂ ਹੋਈਆਂ ਤਾਂ ਪੰਜਾਬ ਅੰਦਰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸੇਵਾ ਕੇਂਦਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਬਾਰ-ਬਾਰ ਮੀਟਿੰਗਾਂ ਕਰਕੇ ਫਿਰ ਵੀ ਮੰਗਾਂ ਦਾ ਹੱਲ ਨਹੀਂ ਕਰ ਰਹੀ।

ਅਜੀਤ ਡੈਸਕ 13-10-2026
ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਗੁਰਦਾਸਪੁਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਫੌਰੀ ਤੌਰ ’ਤੇ ਹੱਲ ਨਹੀਂ ਹੋਈਆਂ ਤਾਂ ਪੰਜਾਬ ਅੰਦਰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸੇਵਾ ਕੇਂਦਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਬਾਰ-ਬਾਰ ਮੀਟਿੰਗਾਂ ਕਰਕੇ ਫਿਰ ਵੀ ਮੰਗਾਂ ਦਾ ਹੱਲ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ’ਚ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਾ ਕੀਤਾ ਤਾਂ ਪੂਰੇ ਪੰਜਾਬ ’ਚ ਮਹਾਂ ਰੈਲੀ ਕੀਤੀ ਜਾਵੇਗੀ ਤੇ ਰੈਲੀ ਦੌਰਾਨ ਸਮੂਹ ਸੇਵਾ ਕੇਂਦਰ ਅਪ੍ਰੇਟਰ ਅਤੇ ਮੁਲਾਜ਼ਮ ਮਿਲ ਕੇ ਸਹੁੰ ਚੁੱਕਣਗੇ ਅਤੇ ਸਰਕਾਰ ਨੂੰ ਕੋਈ ਵੀ ਵੋਟ ਨਹੀਂ ਪਾਉਣਗੇ ਤੇ ਸਰਕਾਰ ਨੂੰ ਚੱਲਦਾ ਕਰਨ ਦਾ ਪ੍ਰਣ ਕੀਤਾ ਹੈ । ਸਮੂਹ ਕੇਂਦਰ ਦੇ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਟਾਲ ਮਟੋਲ ਦੀਆਂ ਨੀਤੀਆਂ ਨੂੰ ਛੱਡ ਕੇ ਯੂਨੀਅਨ ਨਾਲ ਫੌਰੀ ਤੌਰ ’ਤੇ ਮੀਟਿੰਗ ਕਰਕੇ ਉਨ੍ਹਾਂ ਦੇ ਲਟਕ ਰਹੇ ਮਸਲਿਆਂ ਦਾ ਹੱਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੇਵਾ ਕੇਂਦਰਾਂ ਦਾ ਕੰਮਕਾਜ ਬੰਦ ਰਹਿਣ ਨਾਲ ਸਬੰਧਿਤ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ ਆਪਣੇ ਘਰਾਂ ਨੂੰ ਬੇਰੰਗ ਮੁੜਨਾ ਪਿਆ ।
ਪਿਛਲੀ ਖ਼ਬਰ ਸੀਨੀਅਰ ਕਾਂਗਰਸ ਨੇਤਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਚਿਨ ਪਾਇਲਟ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਦਾ ਹਲਕਾ ਇੰਚਾਰਜ ਬਣ ਕੇ ਪਹਿਲੀ ਵਾਰ ਕਾਦੀਆਂ ਪਹੁੰਚਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।