14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗਿਆਨੀ ਪਰਮਵੀਰ ਸਿੰਘ ਦੀ ਹਾਜ਼ਰੀ ’ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜਨ ਦੀ ਅਪੀਲ

ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-‘ਹਰ ਘਰ ਗੁਰਮਤਿ’ ਮੁਹਿੰਮ ਤਖ਼ਤ ਸੱਚਖੰਡ ਸ੍ਰੀ ਹਜੂਰ ਅਬਚਲਨਗਰ ਸਾਹਿਬ ਨਾਂਦੇੜ ਦੇ ਸਤਿਕਾਰਯੋਗ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਪ੍ਰੇਰਣਾ ਸਦਕਾ ਪੰਜਾਬ ਵਿਚ ਗੁਰਮਤਿ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ, ਜਿਸ ਲਈ ਵਿਸ਼ੇਸ਼ ਤੌਰ ’ਤੇ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਗਿਆਨੀ ਪਰਮਵੀਰ ਸਿੰਘ ਦੀ ਹਾਜ਼ਰੀ ’ਚ ਬਟਾਲਾ ਸ਼ਹਿਰ ਵਿਖੇ ਇਸ ਮੁਹਿੰਮ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਨੌਜਵਾਨ ਪੀੜ੍ਹੀ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਗੁਰਮਤਿ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।

ਅਜੀਤ ਡੈਸਕ 14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-‘ਹਰ ਘਰ ਗੁਰਮਤਿ’ ਮੁਹਿੰਮ ਤਖ਼ਤ ਸੱਚਖੰਡ ਸ੍ਰੀ ਹਜੂਰ ਅਬਚਲਨਗਰ ਸਾਹਿਬ ਨਾਂਦੇੜ ਦੇ ਸਤਿਕਾਰਯੋਗ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਪ੍ਰੇਰਣਾ ਸਦਕਾ ਪੰਜਾਬ ਵਿਚ ਗੁਰਮਤਿ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ, ਜਿਸ ਲਈ ਵਿਸ਼ੇਸ਼ ਤੌਰ ’ਤੇ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਗਿਆਨੀ ਪਰਮਵੀਰ ਸਿੰਘ ਦੀ ਹਾਜ਼ਰੀ ’ਚ ਬਟਾਲਾ ਸ਼ਹਿਰ ਵਿਖੇ ਇਸ ਮੁਹਿੰਮ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਨੌਜਵਾਨ ਪੀੜ੍ਹੀ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਗੁਰਮਤਿ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਸੇਵਾ, ਸਿਮਰਨ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਡਾ. ਵਿਜੈ ਸਤਬੀਰ ਸਿੰਘ ਪ੍ਰਸ਼ਾਸਕ ਸਾਹਿਬ ਨੇ ਪਹੁੰਚੀ ਸਮੂਹ ਸੰਗਤ, ਧਾਰਮਿਕ ਪ੍ਰਚਾਰਕਾਂ, ਸਮਾਜ ਸੇਵੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਮੁਹਿੰਮ ਦੇ ਕੋ-ਆਰਡੀਨੇਟਰ ਸ: ਜਸਵੰਤ ਸਿੰਘ ਬੌਬੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁਹਿੰਮ ਦੀ ਰੂਪ-ਰੇਖਾ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿਚ ਬੰਜਾਰਾ ਸਮਾਜ ਦੇ ਪ੍ਰਤੀਨਿਧੀ ਰਾਮੇਸ਼ਵਰ ਨਾਇਕ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸਮਾਜ ਦੇ ਲੋਕਾਂ ਨੂੰ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ‘ਹਰ ਘਰ ਗੁਰਮਤਿ’ ਵਰਗੇ ਉਪਰਾਲਿਆਂ ਰਾਹੀਂ ਲੋਕਾਂ ਨੂੰ ਚੰਗੇ ਜੀਵਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਮੀਟਿੰਗ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਪਤਵੰਤੇ ਸੱਜਣਾਂ, ਧਾਰਮਿਕ ਪ੍ਰਚਾਰਕਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ। ਇਸ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਅਤੇ ਬਲਾਕਾਂ ਵਿਚ ਗੁਰਮਤਿ ਪ੍ਰਚਾਰ ਨੂੰ ਯੋਜਨਾਬੱਧ ਢੰਗ ਨਾਲ ਚਲਾਉਣ ਤੇ ‘ਹਰ ਘਰ ਗੁਰਮਤਿ’ ਮੁਹਿੰਮ ਨੂੰ ਵੱਧ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿਚ ਸਮੂਹ ਹਾਜ਼ਰੀਨ ਨੇ ਆਪਸੀ ਸਹਿਯੋਗ ਨਾਲ ਇਸ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਾ-ਮੁਕਤ, ਗੁਰਮਤਿ-ਆਧਾਰਿਤ ਅਤੇ ਚੰਗੇ ਸੰਸਕਾਰਾਂ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਪ੍ਰਗਟਾਇਆ।
ਪਿਛਲੀ ਖ਼ਬਰ ਕਲਮ ਦੀ ਉਡਾਣ ਨੇ ਛੂਹਿਆ ਕਾਮਯਾਬੀ ਦਾ ਅਸਮਾਨ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।