15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਮਨ ਭੱਲਾ ਕਾਲਜ ਦੀ ਰੀਆ ਭਗਤ ਬਣੀ ਮਿਸ ਪਠਾਨਕੋਟ 2026

ਦੀਨਾਨਗਰ, 13 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਕਮਲ ਟ੍ਰੇਨਿੰਗ ਵੈਲਫੇਅਰ ਸੁਸਾਇਟੀ ਪਠਾਨਕੋਟ ਵਲੋਂ ਪ੍ਰਧਾਨ ਕਮਲ ਰਾਜ ਦੀ ਅਗਵਾਈ ਹੇਠ ਕਰਵਾਏ ਮਿਸ ਪਠਾਨਕੋਟ 2026 ਮੁਕਾਬਲਿਆਂ ’ਚ ਅਮਨ ਭੱਲਾ ਕਾਲਜ ਆਫ਼ ਨਰਸਿੰਗ ਕੋਟਲੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਬੀ.

ਅਜੀਤ ਡੈਸਕ 14-10-2026
ਦੀਨਾਨਗਰ, 13 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਕਮਲ ਟ੍ਰੇਨਿੰਗ ਵੈਲਫੇਅਰ ਸੁਸਾਇਟੀ ਪਠਾਨਕੋਟ ਵਲੋਂ ਪ੍ਰਧਾਨ ਕਮਲ ਰਾਜ ਦੀ ਅਗਵਾਈ ਹੇਠ ਕਰਵਾਏ ਮਿਸ ਪਠਾਨਕੋਟ 2026 ਮੁਕਾਬਲਿਆਂ ’ਚ ਅਮਨ ਭੱਲਾ ਕਾਲਜ ਆਫ਼ ਨਰਸਿੰਗ ਕੋਟਲੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਬੀ.ਐਸ.ਸੀ ਨਰਸਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਰੀਆ ਭਗਤ ਨੇ ਮਿਸ ਪਠਾਨਕੋਟ 2026 ਦਾ ਖਿਤਾਬ ਆਪਣੇ ਨਾਂਅ ਕੀਤਾ। ਜਦੋਂ ਕਿ ਨਵਨੀਤ ਕੌਰ ਫਸਟ ਰਨਰਅੱਪ ਰਹੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ֹ’ ਤੇ ਕਾਲਜ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਾਲਜ ਦੇ ਪ੍ਰਧਾਨ ਰਮਨ ਭੱਲਾ, ਚੇਅਰਪਰਸਨ ਅਨੂ ਭੱਲਾ ਤੇ ਮੈਨੇਜਿੰਗ ਡਾਇਰੈਕਟਰ ਡਾ: ਪੂਜਾ ਓਹਰੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਨਵੀਆਂ ਬੁਲੰਦੀਆਂ ਨੂੰ ਛੂਹਣਗੀਆਂ।
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਜਨਰਲ ਸਟੋਰ ਤੋਂ ਲਗਭਗ ਡੇਢ ਲੱਖ ਰੁਪਏ ਦੇ ਨਵੇਂ ਨੋਟ ਤੇ ਹਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।