15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਬਟਾਲਾ ਵਿਚ ਕਾਂਗਰਸ ਪਾਰਟੀ ਨੂੰ ਮਿਲਿਆ ਵੱਡਾ ਬਲ ਭਾਜਪਾ ਦੇ ਮੀਤ ਪ੍ਰਧਾਨ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 25 ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਦੇ ਵਾਰਡ ਨੰਬਰ 1 ਅਧੀਨ ਆਉਂਦੇ ਮਾਨ ਨਗਰ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਨ੍ਹਾਂ ਪਰਿਵਾਰਾਂ ’ਚ ਭਾਜਪਾ ਦੇ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਵਾਰਡ ਨੰਬਰ 44 ਆਲੋਵਾਲ ਵੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ।

ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਦੇ ਵਾਰਡ ਨੰਬਰ 1 ਅਧੀਨ ਆਉਂਦੇ ਮਾਨ ਨਗਰ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਨ੍ਹਾਂ ਪਰਿਵਾਰਾਂ ’ਚ ਭਾਜਪਾ ਦੇ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਵਾਰਡ ਨੰਬਰ 44 ਆਲੋਵਾਲ ਵੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਨਵੇਂ ਤੇ ਪੁਰਾਣੇ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਅਜਿਹਾ ਮੰਚ ਹੈ, ਜਿੱਥੇ ਹਰੇਕ ਵਰਕਰ ਨੂੰ ਆਪਣੀ ਗੱਲ ਰੱਖਣ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਵੀ ਪਾਰਟੀ ਨਾਲ ਮਿਲ ਕੇ ਕੰਮ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਜੇ ਕੁਮਾਰ ਬਿੱਲੂ ਸਾਬਕਾ ਸੀਨੀਅਰ ਡਿਪਟੀ ਮੇਅਰ, ਸ਼ਰਨਜੀਤ ਸਿੰਘ, ਅਭਿਜੀਤ ਸਿੰਘ, ਵਕੀਲ ਸਿੰਘ ਪ੍ਰਧਾਨ ਕਾਂਗਰਸ ਸੇਵਾ ਦਲ, ਕਮਲਦੀਪ ਸਿੰਘ, ਰੂਬਲ ਸ਼ੇਰੇ ਪੰਜਾਬ ਰਣਜੀਤ ਸਿੰਘ, ਗੋਲਡੀ ਸਾਬਕਾ ਪ੍ਰਧਾਨ ਯੂਥ ਅਲੀਵਾਲ ਰੋਡ, ਅਮਰਪਾਲ ਸਿੰਘ, ਗੁਰਨਾਮ ਸਿੰਘ, ਮੰਨੀ ਮਹਿਰਾ, ਰਾਜਨ ਕੁਮਾਰ, ਸਿਕੰਦਰ, ਅਮਨਦੀਪ ਸਿੰਘ, ਕਿਰਪਾਲ ਸਿੰਘ, ਗੁਰਲਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਰਾਜ ਪੱਧਰੀ ਮਾਰਸ਼ਲ ਆਰਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਸੋਨੇ-ਚਾਂਦੀ ਦੇ ਤ... ਅਗਲੀ ਖ਼ਬਰ ਵਿਆਹ ਤੇ ਖੁਸ਼ੀ ਦੇ ਸਮਾਗਮਾਂ ਲਈ ਲੋਕਾਂ ਦੀ ਪਹਿਲੀ ਪਸੰਦ ਬਣਿਆ ਬਟਾਲਾ ਦਾ ਕੰਗਜ਼ ਵਿਲਾ, ਰਾਇਲ ਵਿਲਾ ਤੇ ਕੰਗਜ਼ ਹੋਟਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।