15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਾਬਾ ਸੁਖਵਿੰਦਰ ਸਿੰਘ ਤੇ ਐਸ.ਪੀ. ਖੁਸ਼ਬੀਰ ਕੌਰ ਨੇ ਕੁਲਦੀਪ ਸਿੰਘ ਨੂੰ ਸਬ ਇੰਸਪੈਕਟਰ ਦੇ ਸਟਾਰ ਲਗਾਏ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਤਰੱਕੀ ਪ੍ਰਾਪਤ ਕਰਕੇ ਕੁਲਦੀਪ ਸਿੰਘ ਸਬ-ਇੰਸਪੈਕਟਰ ਬਣ ਗਏ ਹਨ। ਇਸ ਮੌਕੇ ਉਨ੍ਹਾਂ ਦੀ ਵਰਦੀ ’ਤੇ ਐੱਸ.

ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਤਰੱਕੀ ਪ੍ਰਾਪਤ ਕਰਕੇ ਕੁਲਦੀਪ ਸਿੰਘ ਸਬ-ਇੰਸਪੈਕਟਰ ਬਣ ਗਏ ਹਨ। ਇਸ ਮੌਕੇ ਉਨ੍ਹਾਂ ਦੀ ਵਰਦੀ ’ਤੇ ਐੱਸ.ਪੀ. ਹੈੱਡਕੁਆਰਟਰ ਬਟਾਲਾ ਖੁਸ਼ਬੀਰ ਕੌਰ ਅਤੇ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਨੇ ਨਵੇਂ ਰੈਂਕ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਵਧਾਈ ਦਿੱਤੀ ਗਈ। ਐਸ.ਪੀ. ਖੁਸ਼ਬੀਰ ਕੌਰ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਕੁਲਦੀਪ ਸਿੰਘ ਨੂੰ ਇਸ ਤਰੱਕੀ ਲਈ ਮੁਬਾਰਕਬਾਦ ਦਿੱਤੀ ਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਅਨੁਸ਼ਾਸਨ ਨਾਲ ਨਿਭਾਉਂਦੇ ਰਹਿਣਗੇ। ਪੰਜਾਬ ਪੁਲਿਸ ਵਿਚ ਲੰਮੇ ਸਮੇਂ ਤੱਕ ਸੇਵਾਵਾਂ ਨਿਭਾਉਣ ਤੋਂ ਬਾਅਦ ਮਿਲੀ ਇਹ ਤਰੱਕੀ ਕੁਲਦੀਪ ਸਿੰਘ ਦੀ ਸੇਵਾ-ਯਾਤਰਾ ਦਾ ਇਕ ਮਹੱਤਵਪੂਰਨ ਪੜ੍ਹਾਅ ਹੈ। ਇਸ ਮੌਕੇ ਸੁਖਦੇਵ ਸਿੰਘ ਰੀਡਰ, ਰਾਜੇਸ਼ਵਰ ਸਿੰਘ ਰੀਡਰ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਉਨ੍ਹਾਂ ਨੇ ਕੁਲਦੀਪ ਸਿੰਘ ਨੂੰ ਤਰੱਕੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਵੰਡਰਲੈਂਡ ਪਿਕਨਿਕ ਦੌਰਾਨ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਮਾਣਿਆ ਖ਼ੂਬ ਆਨੰਦ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕੱਲ੍ਹ ਲਗਾਏਗੀ ਡੀ.ਸੀ. ਦਫ਼ਤਰ ਗੁਰਦਾਸਪੁਰ ਵਿਖੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।