15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਬਹਾਦਰ ਹੁਸੈਨ ’ਚ ਮੁਹੱਲਾ ਕਲੀਨਿਕ ਦੇ ਉਦਘਾਟਨ ਸਮੇਂ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦਾ ਹੋਇਆ ਵਿਰੋਧ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗਬਿੰਦਪੁਰ ਸਾਹਿਬ ਦੇ ਪਿੰਡ ਬਹਾਦਰ ਹੁਸੈਨ ਵਿਖੇ ਮੁਹੱਲਾ ਕਲੀਨਿਕ ਦੇ ਉਦਘਾਟਨ ਮੌਕੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦਾ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਕੀਤਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵੀ ਮੌਜੂਦ ਸਨ।

ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗਬਿੰਦਪੁਰ ਸਾਹਿਬ ਦੇ ਪਿੰਡ ਬਹਾਦਰ ਹੁਸੈਨ ਵਿਖੇ ਮੁਹੱਲਾ ਕਲੀਨਿਕ ਦੇ ਉਦਘਾਟਨ ਮੌਕੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦਾ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਕੀਤਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵੀ ਮੌਜੂਦ ਸਨ। ਪਿੰਡ ਵਾਸੀਆਂ ਨੇ ਨਾਅਰੇਬਾਜ਼ੀ ਕਰਦਿਆਂ ‘ਆਪ’ ਆਗੂ ਲਾਡੀ ਵਲੋਂ ਕਲੀਨਿਕ ਦਾ ਉਦਘਾਟਨ ਕਰਨ ’ਤੇ ਸਖ਼ਤ ਇਤਰਾਜ ਜਿਤਾਇਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸ: ਲਾਡੀ ਵਾਰ-ਵਾਰ ਸਿਆਸੀ ਪਾਰਟੀਆਂ ਬਦਲਦੇ ਰਹੇ ਹਨ, ਇਨ੍ਹਾਂ ਦਾ ਸਾਡੇ ਪਿੰਡ ਨੂੰ ਕੋਈ ਵਿਸ਼ੇਸ਼ ਯੋਗਦਾਨ ਨਹੀਂ ਰਿਹਾ। ਮੌਕੇ ’ ਤੇ ਮੌਜੂਦ ਹਲਕੇ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਕੇ ਸ਼ਾਂਤ ਕਰਨ ਦੀ ਵੀ ਕੋਸ਼ਿਸ਼, ਪਰ ਪ੍ਰਦਰਸ਼ਨਕਾਰੀ ਆਪਣੇ ਵਿਰੋਧ ’ਤੇ ਅੜੇ ਰਹੇ। ਉਨ੍ਹਾਂ ਵਿਧਾਇਕ ਨੂੰ ਕਿਹਾ ਕਿ ਅਸੀਂ ਵੋਟ ਤੁਹਾਨੂੰ ਪਾਈ ਹੈ, ਇਸ ਲਈ ਤੁਸੀਂ ਹੀ ਉਦਘਾਟਨ ਕਰੋਗੇ। ਬਾਅਦ ਵਿਚ ਹਲਕਾ ਵਿਧਾਇਕ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਲੋਕਤੰਤਰ ਵਿਚ ਹਰੇਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਕੋਈ ਵੀ ਆਪਣਾ ਪੱਖ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ਵਲੋਂ ਇਹ ਡਿਊਟੀ ਲਗਾਈ ਗਈ ਸੀ, ਜਿਸ ’ਤੇ ਮੈਂ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹਾਂ ਤੇ ਲੋਕ ਆਪਣੀ ਡਿਊਟੀ ਕਰ ਰਹੇ ਹਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸੂਬੇ ਵਿਚ ਬੰਦ ਦਾ ਸਮਰਥਨ ਅਗਲੀ ਖ਼ਬਰ ਵਿਨ ਫੋਰਡ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੀ ਕਰਾਟੇ ਚੈਂਪੀਅਨਸ਼ਿਪ ’ਚ ਰਚਿਆ ਇਤਿਹਾਸ ਪਾਰਥ ਮਹਾਜਨ ਨੇ ਜਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।