ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ. ਦਾ ਪੁਤਲਾ ਫੂਕਿਆ
ਫਤਹਿਗੜ੍ਹ ਚੂੜੀਆਂ, 14 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਮਾਨਸਾ ਵਿਖੇ ਨਸ਼ਾ ਵਿਰੋਧੀ ਸ਼ਖਸ਼ੀਅਤ ਪਰਵਿੰਦਰ ਸਿੰਘ ਝੋਟਾ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਕਰਕੇ ਸ਼ਹਿਰ ਫਤਹਿਗੜ੍ਹ ਚੂੜੀਆਂ ਦੇ ਪੁਰਾਣੇ ਬੱਸ ਸਟੈਂਡ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਏ।
ਅਜੀਤ ਡੈਸਕ
15-10-2026