16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ’ਤੇ ਗਰਜੇ ਸਾਬਕਾ ਵਿਧਾਇਕ ਜੋਗਿੰਦਰਪਾਲ

ਤਾਰਾਗੜ੍ਹ, 15 ਅਕਤੂਬਰ (ਸੋਹਨ ਲਾਲ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਕਾਰਵਾਈ, ਕਾਨੂੰਨ-ਵਿਵਸਥਾ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਘਮਾਸਾਨ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਨ੍ਹਾਂ ਵਿਚ ਨਸ਼ਿਆਂ ਖ਼ਿਲਾਫ਼ ਜੰਗ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ।

ਸਾਬਕਾ ਵਿਧਾਇਕ ਜੋਗਿੰਦਰਪਾਲ 16-10-2026
ਤਾਰਾਗੜ੍ਹ, 15 ਅਕਤੂਬਰ (ਸੋਹਨ ਲਾਲ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਕਾਰਵਾਈ, ਕਾਨੂੰਨ-ਵਿਵਸਥਾ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਘਮਾਸਾਨ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਨ੍ਹਾਂ ਵਿਚ ਨਸ਼ਿਆਂ ਖ਼ਿਲਾਫ਼ ਜੰਗ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜੋਗਿੰਦਰ ਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਨਵੀਂ ਬਹਿਸ ਛੇੜ ਦਿੱਤੀ ਹੈ।
ਪਿਛਲੀ ਖ਼ਬਰ ਜੀ.ਐਨ.ਡੀ.ਯੂ ਕਾਲਜ ਦੇ ਐਮ.ਐਸ.ਸੀ ਗਣਿਤ ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਬੰਦ ਦੇ ਮੱਦੇਨਜ਼ਰ ਜੀ.ਆਰ.ਪੀ ਤੇ ਆਰ.ਪੀ.ਐੱਫ ਵਲੋਂ ਰੇਲਵੇ ਸਟੇਸ਼ਨਾਂ ’ਤੇ ਸਰਚ ਆਪਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।