16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੂਬੇ ਅੰਦਰ ਕਾਂਗਰਸ ਸਰਕਾਰ ਹੌਂਦ ’ਚ ਆਉਣ ’ਤੇ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਮਿਲੇਗਾ : ਸੁਖਜਿੰਦਰ ਸਿੰਘ ਰੰਧਾਵਾ

ਵਡਾਲਾ ਬਾਂਗਰ, 15 ਅਕਤੂਬਰ (ਭੁੰਬਲੀ)-ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਇਲਾਕੇ ਦੇ ਪਿੰਡ ਗੱਗੋਵਾਲੀ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਦੇ ਗ੍ਰਹਿ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕੁਝ ਚੋਣਵੇਂ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਆਗਾਮੀ ਵਿਧਾਨ ਸਭਾ ਚੋਣਾ ਉਪਰੰਤ ਸੂਬੇ ਪੰਜਾਬ ਅੰਦਰ ਕਾਂਗਰਸ ਸਰਕਾਰ ਹੌਂਦ ਵਿਚ ਆਉਂਦੀ ਹੈ ਤਾਂ ਅਸੀਂ ਪੰਜਾਬੀ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਦੇਵਾਂਗੇ। ਸ: ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੈ।

ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਪਿੰਡ ਗੱਗੋਵਾਲੀ ਵਿਖੇ ਮੀਟਿੰਗ ਉਪਰੰਤ ਕਾਂਗਰਸੀ ਪੰਚਾਂ-ਸਰਪੰਚਾਂ ਨਾਲ। ਤਸਵੀਰ : ਭੁੰਬਲੀ 16-10-2026
ਵਡਾਲਾ ਬਾਂਗਰ, 15 ਅਕਤੂਬਰ (ਭੁੰਬਲੀ)-ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਇਲਾਕੇ ਦੇ ਪਿੰਡ ਗੱਗੋਵਾਲੀ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਦੇ ਗ੍ਰਹਿ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕੁਝ ਚੋਣਵੇਂ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਆਗਾਮੀ ਵਿਧਾਨ ਸਭਾ ਚੋਣਾ ਉਪਰੰਤ ਸੂਬੇ ਪੰਜਾਬ ਅੰਦਰ ਕਾਂਗਰਸ ਸਰਕਾਰ ਹੌਂਦ ਵਿਚ ਆਉਂਦੀ ਹੈ ਤਾਂ ਅਸੀਂ ਪੰਜਾਬੀ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਦੇਵਾਂਗੇ। ਸ: ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੈ। ਸੂਬੇ ਅੰਦਰ ਚੱਲ ਰਹੀ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਬੀਤੇ ਕੱਲ ਮਾਨਸਾ ਵਿਚ ਵਾਪਰੀ ਘਟਨਾ ਸਬੰਧੀ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਵੱਡੀ ਨਿੰਦਣਯੋਗ ਘਟਨਾ ਹੈ। ਇਸ ਘਟਨਾ ਨੇ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਾਰੀ ਫੂਕ ਕੱਢ ਕੇ ਰੱਖ ਦਿੱਤੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰ ਨੂੰ 2027 ਵਿਚ ਚਲਦਾ ਕਰਨ ਤਾਂ ਜੋ ਸੂਬੇ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਬਾਪੂ ਚੰਨਣ ਸਿੰਘ ਸੂਬੇਦਾਰ, ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ, ਸਾ. ਸਰਪੰਚ ਹਰਉਪਿੰਦਰਪਾਲ ਸਿੰਘ ਬੱਬੂ ਸੁੱਖਾ ਰਾਜੂ, ਸਰਪੰਚ ਗੁਰਮੇਜ ਸਿੰਘ ਸ਼ਾਹ ਕੁੰਜਰ, ਸਰਪੰਚ ਸਰਵਣ ਸਿੰਘ ਦਾਦੂਵਾਲ, ਪ੍ਰਧਾਨ ਤਰਲੋਕ ਸਿੰਘ ਲਾਲੋਵਾਲ, ਸਾ. ਸਰਪੰਚ ਸੁੱਚਾ ਸਿੰਘ ਨਾਰਵਾਂ, ਨਰਿੰਦਰ ਸਿੰਘ ਗਿੱਲ, ਆੜ੍ਹਤੀ ਹਰਭਜਨ ਸਿੰਘ ਗੱਗੋਵਾਲੀ, ਨਾਨਕ ਸਿੰਘ ਵਿਰਕ, ਸਤਨਾਮ ਸਿੰਘ ਬੈਂਸ ਮੱਲਿਆਂਵਾਲ, ਅਰਸ਼ਦੀਪ ਸਿੰਘ ਵਿਰਕ, ਇਕਬਾਲ ਸਿੰਘ ਮਾਲੋਗਿੱਲ, ਪ੍ਰਧਾਨ ਜਸਬੀਰ ਸਿੰਘ ਮਾਲੋਗਿੱਲ, ਸਾ. ਸਰਪੰਚ ਰਣਜੀਤ ਸਿੰਘ ਰਾਣਾ ਮੁਗਲ, ਗੁਰਨਾਮ ਸਿੰਘ ਨਾਰਵਾਂ, ਕਰਮਜੀਤ ਸਿੰਘ ਨਾਰਵਾਂ, ਯੂਥ ਪ੍ਰਧਾਨ ਮੇਜਰ ਸਿੰਘ ਗੱਗੋਵਾਲੀ, ਮਲਕੀਤ ਸਿੰਘ ਕੁੰਜਰ, ਮਨਜੀਤ ਸਿੰਘ ਨਾਰਵਾਂ, ਜਿੰਦਰਪਾਲ ਸਿੰਘ ਮੁਗਲ, ਉਂਕਾਰ ਸਿੰਘ ਗੱਗੋਵਾਲੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਨਿਰਮਲ ਸਿੰਘ ਭੰਗੂ ਦੇ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਨਿੱਘਾ ਸਨਮਾਨ ਅਗਲੀ ਖ਼ਬਰ ਸਤਕੋਹਾ ਮੋੜ ’ਤੇ ਕਿਸਾਨਾਂ, ਮਜ਼ਦੂਰਾਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।