17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੀ.ਪੀ.ਆਈ. ਵਲੋਂ ਚੋਣ ਕਮਿਸ਼ਨ ਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਦੀਨਾਨਗਰ, 16 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਦੀਨਾਨਗਰ ਵਲੋਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਅਤੇ ਨਸ਼ਿਆਂ ਖ਼ਿਲਾਫ਼ ਦੀਨਾਨਗਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀ ਸ਼ਹਿ ’ਤੇ ਚੋਣ ਕਮਿਸ਼ਨ ਵਲੋਂ ਵੱਡੇ ਪੱਧਰ ’ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ।

ਅਜੀਤ ਡੈਸਕ 17-10-2026
ਦੀਨਾਨਗਰ, 16 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਦੀਨਾਨਗਰ ਵਲੋਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਅਤੇ ਨਸ਼ਿਆਂ ਖ਼ਿਲਾਫ਼ ਦੀਨਾਨਗਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀ ਸ਼ਹਿ ’ਤੇ ਚੋਣ ਕਮਿਸ਼ਨ ਵਲੋਂ ਵੱਡੇ ਪੱਧਰ ’ਤੇ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਤੇ ਕਾਮਰੇਡ ਸੁਖਦੇਵ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੱਢਿਆ ਰੋਸ ਮਾਰਚ ਪਾਰਟੀ ਦਫਤਰ ਤੋਂ ਸ਼ੁਰੂ ਹੋ ਕੇ ਬਾਬਾ ਸ਼੍ਰੀ ਚੰਦ ਜੀ ਚੌਕ ਵਿਖੇ ਪਹੁੰਚ ਕੇ ਸਮਾਪਤ ਹੋਇਆ। ਜਿਸ ’ਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਲਾਕ ਸਕੱਤਰ ਕਾਮਰੇਡ ਬਲਵੀਰ ਸਿੰਘ ਕੱਤੋਵਾਲ ਅਤੇ ਕਾਮਰੇਡ ਸੁਭਾਸ਼ ਕੈਰੇ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਪੱਖਪਾਤੀ ਰਵੱਈਏ ਦੇ ਵਿਰੋਧ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਅੰਦਰ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਤੁਰੰਤ ਠੱਲ੍ਹ ਪਾਈ ਜਾਵੇ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੀ ਬਰਬਾਦ ਹੋ ਰਹੀ ਜਵਾਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਬਲਵੀਰ ਸਿੰਘ ਮੱਲੀ, ਕੁਲਦੀਪ ਸਿੰਘ ਘੁੱਲਾ, ਤਰਲੋਕ ਸਿੰਘ ਰਾਉਵਾਲ, ਸ਼ਿਵ ਦੱਤ, ਦਰਸ਼ਨ ਸਿੰਘ, ਚਮਨ ਲਾਲ, ਕਾਮਰੇਡ ਗੁਰਚਰਨ ਵਾਲੀਆ, ਮਦਨ ਲਾਲ, ਸੋਹਨ ਲਾਲ ਬੇਰੀਆਂ, ਗੁਰਦੀਪ ਸਿੰਘ, ਅਸ਼ੋਕ ਕੁਮਾਰ, ਪਰਸ਼ੋਤਮ ਲਾਲ, ਦਰਸ਼ਨ ਪਾਲ, ਬਲਕਾਰ ਸਿੰਘ ਅਤੇ ਉਜਾਗਰ ਸਿੰਘ ਸਮੇਤ ਕਈ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ’ਚ ਵਧਾਈ ਮੰਗਣ ਨੂੰ ਲੈ ਕੇ ਕਿੰਨਰ ਮਹੰਤ ਬਾਬਿਆਂ ਦੇ ਦੋ ਧਿਰ ਆਪਸ ’ਚ ਭਿੜੇ ਅਗਲੀ ਖ਼ਬਰ ਗੁਰਸਿਮਰਨ ਸਿੰਘ ਤੂਰ ਨੂੰ ਮੱਖਣ ਬਰਾੜ ਨੇ ਐਸ.ਓ.ਆਈ. ਹਲਕਾ ਧਰਮਕੋਟ ਦਾ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।