18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕਰ ਕੇ ਦਿੱਤਾ ਮਨੁੱਖਤਾ ਦਾ ਸੰਦੇਸ਼

ਗੁਰਦਾਸਪੁਰ, 17 ਅਕੂਤਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਤੇ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਜੀਵਨ ਅਨੁਭਵਾਂ ਨੂੰ ਜਾਣਿਆ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਹਮਦਰਦੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ।

ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕੂਤਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਤੇ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਬਿਰਧ ਆਸ਼ਰਮ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਜੀਵਨ ਅਨੁਭਵਾਂ ਨੂੰ ਜਾਣਿਆ ਅਤੇ ਉਨ੍ਹਾਂ ਪ੍ਰਤੀ ਪਿਆਰ, ਸਤਿਕਾਰ ਤੇ ਹਮਦਰਦੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ਨੂੰ ਬਿਸਕੁਟ ਅਤੇ ਤਾਜ਼ੇ ਫਲ ਭੇਟ ਕੀਤੇ। ਬਜ਼ੁਰਗਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣ ਲਈ ਵੱਡੇ ਉਪਰਾਲਿਆਂ ਦੀ ਨਹੀਂ, ਸਗੋਂ ਸੱਚੇ ਦਿਲ, ਪਿਆਰ ਤੇ ਆਪਣਾਪਣ ਦੀ ਲੋੜ ਹੁੰਦੀ ਹੈ। ਇਸ ਮੌਕੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਸਫ਼ਲ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਤੇ ਸੰਵੇਦਨਸ਼ੀਲ ਇਨਸਾਨ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਮਨਾਂ ਵਿਚ ਸੇਵਾ, ਦਇਆ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਐਮ.ਡੀ ਜੈਦੀਪ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਰਾਹੀਂ ਬੱਚੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਵਿਚ ਸੇਵਾ, ਸਹਿਯੋਗ ਤੇ ਮਨੁੱਖਤਾ ਦੇ ਗੁਣ ਵਿਕਸਿਤ ਹੁੰਦੇ ਹਨ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਵਿਚ ਵੀ ਬਜ਼ੁਰਗਾਂ ਦਾ ਸਤਿਕਾਰ ਕਰਨ, ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਦੇਖਭਾਲ ਨੂੰ ਆਪਣਾ ਫ਼ਰਜ਼ ਸਮਝਣ। ਇਹ ਦੌਰਾ ਵਿਦਿਆਰਥੀਆਂ ਲਈ ਯਾਦਗਾਰੀ ਅਤੇ ਪ੍ਰੇਰਨਾਦਾਇਕ ਅਨੁਭਵ ਬਣਿਆ, ਜਿਸ ਨੇ ਉਨ੍ਹਾਂ ਨੂੰ ਮਨੁੱਖਤਾ, ਪਿਆਰ, ਸੇਵਾ ਅਤੇ ਸਤਿਕਾਰ ਦਾ ਮਹੱਤਵ ਸਮਝਾਇਆ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਈਬਰ ਸਕਿਓਰਿਟੀ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸੈਮੀਨਾਰ ਅਗਲੀ ਖ਼ਬਰ ਪਨਟੂਨ ਪੁਲ ਬਣਾਉਂਦੇ ਸਮੇਂ ਹਾਈਡਰਾ ਮਸ਼ੀਨ ਪਲਟੀ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।