18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਰਾਮ ਲੀਲ੍ਹਾ ਭਾਰਤੀ ਸੱਭਿਆਚਾਰ ਤੇ ਮਰਿਆਦਾਵਾਂ ਦਾ ਅਨਿੱਖੜਵਾਂ ਅੰਗ-ਸ੍ਰਿਜਲ ਗੁਪਤਾ

ਪਠਾਨਕੋਟ, 17 ਅਕਤੂਬਰ (ਸੰਧੂ)-ਆਦਰਸ਼ ਯੁਵਾ ਕਲੱਬ ਘਿਆਲਾ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਲੀਲਾ ਦੇ ਮੰਚਨ ਦਾ ਸਮਾਜ ਸੇਵਕ ਸ੍ਰਿਜਲ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ੁਭ ਆਰੰਭ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਵਲੋਂ ਸ੍ਰਿਜਲ ਗੁਪਤਾ ਨੂੰ ਸਨਮਾਨਿਤ ਕੀਤਾ।

ਸ੍ਰੀ ਰਾਮ ਲੀਲਾ ਦੇ ਮੰਚਨ ਦੌਰਾਨ ਮੁੱਖ ਮਹਿਮਾਨ ਸਮਾਜ ਸੇਵਕ ਸ੍ਰਿਜਲ ਗੁਪਤਾ ਨੂੰ ਸਨਮਾਨਿਤ ਕਰਦੇ ਹੋਏ ਕਲੱਬ ਮੈਂਬਰ। ਤਸਵੀਰ : ਸੰਧੂ 18-10-2026
ਪਠਾਨਕੋਟ, 17 ਅਕਤੂਬਰ (ਸੰਧੂ)-ਆਦਰਸ਼ ਯੁਵਾ ਕਲੱਬ ਘਿਆਲਾ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਲੀਲਾ ਦੇ ਮੰਚਨ ਦਾ ਸਮਾਜ ਸੇਵਕ ਸ੍ਰਿਜਲ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ੁਭ ਆਰੰਭ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਵਲੋਂ ਸ੍ਰਿਜਲ ਗੁਪਤਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰਿਜਲ ਗੁਪਤਾ ਨੇ ਕਿਹਾ ਕਿ ਸ੍ਰੀ ਰਾਮ ਲੀਲਾ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚਾਈ, ਤਿਆਗ, ਮਰਿਆਦਾ ਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਤੇ ਕਲੱਬ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੰਦਿਆਂ ਅਜਿਹੇ ਉਪਰਾਲੇ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਰੇਸ਼ ਮਹਾਜਨ ਨਿਰਗੁਣ ਵਲੋਂ ਸ਼ਿਵ ਸ਼ਕਤੀ ਨਾਟਕ ਕਲੱਬ ਦੀ ਰਾਮ ਲੀਲ੍ਹਾ ਦੀ ਛੇਵੀਂ ਰਾਤ ਦਾ ਉਦਘਾਟਨ ਅਗਲੀ ਖ਼ਬਰ ਪੁਲਿਸ ਨੇ ਇਲਾਕੇ ਵਿਚ ਚਲਾਇਆ ਕਾਸੋ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।