ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ’ਚ ਰੋਸ, ਜਵਾਬ ਦੇਣ ਦੀ ਬਜਾਏ ਫਰਾਂਸ ਜਾ ਰਹੇ ਹਨ ਮੁੱਖ ਮੰਤਰੀ-ਅਸ਼ਵਨੀ ਸ਼ਰਮਾ
ਪਠਾਨਕੋਟ, 17 ਅਕਤੂਬਰ (ਸੰਧੂ)-ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਕਤਲ ਨੂੰ ਲੈ ਕੇ ਪਠਾਨਕੋਟ ਤੋਂ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਵਿਚ ਰੋਸ ਹੈ।
ਅਜੀਤ ਡੈਸਕ
18-10-2026