18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

52.38 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਪਠਾਨਕੋਟ, 17 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ 52. 38 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਅਜੀਤ ਡੈਸਕ 18-10-2026
ਪਠਾਨਕੋਟ, 17 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ 52.38 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪਠਾਨਕੋਟ ਦੇ ਐਸ.ਐਚ.ਓ ਬਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਮੁੱਖਬਰ ਵਲੋਂ ਸੂਚਨਾ ਮਿਲੀ ਸੀ ਕਿ 2 ਵਿਅਕਤੀਆਂ ਕੋਲ ਨਸ਼ੀਲਾ ਪਦਾਰਥ ਹੈ। ਜਿਸ ’ਤੇ ਪੁਲਿਸ ਵਲੋਂ ਇਨਾਂ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨਾਂ ਕੋਲੋਂ ਹੈਰੋਇਨ ਅਤੇ 3500 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀਆਂ ਦੀ ਪਹਿਚਾਣ ਲਕਸ਼ਮਣ ਉਰਫ ਲਕਸ਼, ਵਿਸ਼ਾਲ ਉਰਫ ਜੋਬਨ ਵਾਸੀ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ, ਜਿਨਾਂ ਖਿਲਾਫ ਥਾਣਾ ਸਦਰ ਵਿਖੇ ਐਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੁਭਾਸ਼ ਵਰਮਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ (ਮੇਨ ਵਿੰਗ) ਨਿਯੁਕਤ ਅਗਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਦੀ ਛੇਵੀਂ ਨਾਈਟ ਦਾ ਸਾਬਕਾ ਵਿਧਾਇਕ ਜੋਗਿੰਦਰਪਾਲ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।