19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ- ਡਾ. ਜੱਜ

ਘੁਮਾਣ, 18 ਅਕਤੂਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਡਾ.

ਅਜੀਤ ਡੈਸਕ 19-10-2026
ਘੁਮਾਣ, 18 ਅਕਤੂਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੁਸ਼ਹਿਰਾ ਕਮੇਟੀ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਜ ਘੁਮਾਣ ਨੇ ਕੀਤਾ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਸ਼ਾਮ 6 ਵਜੇ ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਲੜਕੇ ਘੁਮਾਣ ਦੀ ਗਰਾਊਂਡ ਵਿਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਸਹਿਰੇ ਨੂੰ ਮੁੱਖ ਰੱਖਦਿਆਂ ਹੋਇਆਂ ਰਾਵਣ ਦੇ ਪੁਤਲੇ ਬਣਾਏ ਗਏ ਹਨ, ਜਿਨਾਂ ਨੂੰ ਅਗਨ ਭੇਟ ਕਰਨ ਲਈ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਪਹੁੰਚੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸੋਹੀ, ਪ੍ਰਧਾਨ ਪ੍ਰਲੋਕ ਸਿੰਘ, ਬੱਬੂ ਟੀ.ਵੀ.ਐੱਸ. ਘੁਮਾਣ, ਗੁਰਮੀਤ ਸਿੰਘ, ਹਰਜੀਤ ਸਿੰਘ, ਅਭੇ ਪ੍ਰਤਾਪ ਸਿੰਘ ਬਾਵਾ, ਏਕ ਨੂਰ, ਹਰਜੀਤ ਸਿੰਘ ਜੀਤਾ ਆ ਦਿ ਹਾਜ਼ਰ ਸਨ ।
ਪਿਛਲੀ ਖ਼ਬਰ ਹਿਊਮਨ ਰਾਈਟਸ ਸੁਰਕਸ਼ਾ ਸੁਸਾਇਟੀ ਦੀ ਬੈਠਕ ਅਗਲੀ ਖ਼ਬਰ ਨਸ਼ਾ ਤਸਕਰੀ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।