19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਖ-ਵੱਖ ਪਿੰਡਾਂ ’ਚ ਜਾ ਕੇ ਕਾਂਗਰਸੀ ਪੰਚਾਂ-ਸਰਪੰਚਾਂ ਨੂੰ ਮਿਲੇ

ਵਡਾਲਾ ਬਾਂਗਰ, 18 ਅਕਤੂਬਰ (ਭੁੰਬਲੀ)- ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਵੇਂ ਮਾਲੋਗਿੱਲ, ਭੰਡਾਲ, ਕੁੰਜਰ ਸਮੇਤ ਹੋਰ ਪਿੰਡਾਂ ’ਚ ਜਾ ਕੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਵਿਚਾਰ ਵਟਾਦਰਾਂ ਕੀਤਾ। ਉਹ ਪਿੰਡ ਮਾਲੋਗਿੱਲ ਵਿਚ ਸਾਬਕਾ ਸਰਪੰਚ ਇਕਬਾਲ ਸਿੰਘ ਮਾਲੋਗਿੱਲ ਦੇ ਘਰ ਪਹੁੰਚੇ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।

ਅਜੀਤ ਡੈਸਕ 19-10-2026
ਵਡਾਲਾ ਬਾਂਗਰ, 18 ਅਕਤੂਬਰ (ਭੁੰਬਲੀ)- ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਵੇਂ ਮਾਲੋਗਿੱਲ, ਭੰਡਾਲ, ਕੁੰਜਰ ਸਮੇਤ ਹੋਰ ਪਿੰਡਾਂ ’ਚ ਜਾ ਕੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਵਰਕਰਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਵਿਚਾਰ ਵਟਾਦਰਾਂ ਕੀਤਾ। ਉਹ ਪਿੰਡ ਮਾਲੋਗਿੱਲ ਵਿਚ ਸਾਬਕਾ ਸਰਪੰਚ ਇਕਬਾਲ ਸਿੰਘ ਮਾਲੋਗਿੱਲ ਦੇ ਘਰ ਪਹੁੰਚੇ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਉਹ ਕੁਝ ਸਮੇਂ ਤੋਂ ਬੀਮਾਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਵਰਕਰਾਂ ਦੇ ਦੁੱਖ ਸੁੱਖ ਦੇ ਭਾਈਵਾਲ ਹੋਣਾ ਮੇਰਾ ਫਰਜ਼ ਹੈ ਜਿਸਦੀ ਮੈ ਹਮੇਸ਼ਾ ਪਾਲਣਾ ਕਰਦਾ ਰਹਾਂਗਾ। ਰੰਧਾਵਾ ਨੇ ਆਖਿਆ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਲਾਤਾਂ ਨੂੰ ਬੜੀ ਬਾਰੀਕੀ ਨਾਲ ਵੇਖ ਰਹੇ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਇਸ ਝੂਠੀ ਸਰਕਾਰ ਦਾ ਸਫਾਇਆ ਕਰ ਦੇਣਗੇ। ਉਨ੍ਹਾਂ ਸੂਬੇ ਅੰਦਰ ਕਾਂਗਰਸ ਸਰਕਾਰ ਬਣਨ ’ਤੇ ਵੱਧ ਤੋਂ ਵੱਧ ਰੋਜ਼ਗਾਰ, ਪੰਜਾਬ ਦਾ ਵਿਕਾਸ ਕਰਨਾ ਤੇ ਲੋਕਾਂ ਨੂੰ ਅਮਨ ਸਾਂਤੀ ਵਾਲਾ ਰਾਜ, ਗੁੰਡਾਗਰਦੀ, ਗੈਂਗਸਟਰਵਾਦ ਤੇ ਨਸ਼ਿਆ ਦਾ ਖਾਤਮਾ ਕਰਨਾ ਹੀ ਪਹਿਲ ਰਹੇਗੀ। ਉਨ੍ਹਾਂ ਵਰਕਰਾਂ ਨੂੂੰ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰ ਕੱਸ ਲੈਣ ਦੀ ਅਪੀਲ ਕੀਤੀ ਤੇ ਕਾਂਗਰਸ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਪਰੰਤ ਉਹ ਪਿੰਡ ਭੰਡਾਲ ਦੇ ਸਰਪੰਚ ਪਲਵਿੰਦਰ ਸਿੰਘ ਮੱਲੀ ਦੇ ਘਰ ਉਸਦੇ ਭਰਾ ਦੀ ਹੋਈ ਮੌਤ ਸੰਬੰਧੀ ਅਫਸੋਸ ਪ੍ਰਗਟ ਕਰਨ ਲਈ ਵੀ ਪਹੁੰਚੇ। ਇਸ ਮੌਕੇ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ, ਯੂਥ ਪ੍ਰਧਾਨ ਮੇਜ਼ਰ ਸਿੰਘ ਗੱਗੋਵਾਲੀ, ਆੜਤੀ ਹਰਭਜਨ ਸਿੰਘ ਗੱਗੋਵਾਲੀ, ਸਾਬਕਾ ਸਰਪੰਚ ਇਕਬਾਲ ਸਿੰਘ ਮਾਲੋਗਿੱਲ, ਸਰਪੰਚ ਸਰਵਣ ਸਿੰਘ ਦਾਦੂਵਾਲ, ਸੰਮਤੀ ਮੇਂਬਰ ਹਰਉਪਿੰਦਰ ਸਿੰਘ ਬੱਬੂ ਸੁੱਖਾਰਾਜੂ, ਨਾਨਕ ਸਿੰਘ ਵਿਰਕ, ਸਾਬਕਾ ਸਰਪੰਚ ਮਲਕੀਤ ਸਿੰਘ, ਸਰਪੰਚ ਗੁਰਮੇਜ਼ ਸਿੰਘ ਸ਼ਾਹ, ਸਰਪੰਚ ਪਲਵਿੰਦਰ ਸਿੰਘ ਮੱਲੀ ਭੱਡਾਲ, ਸਰਪੰਚ ਮੇਜ਼ਰ ਸਿੰਘ ਢਿੱਲੋਂ ਮੁਸਤਰਾਪੁਰ, ਪ੍ਰਧਾਨ ਜਸਬੀਰ ਸਿੰਘ ਮਾਲੋਗਿੱਲ, ਸਰਪੰਚ ਇੰਦਰਜੀਤ ਸਿੰਘ ਸ਼ਾਹਪੁਰ, ਸਾਬਕਾ ਸਰਪੰਚ ਨਰਿੰਦਰ ਸਿੰਘ ਗਿੱਲ, ਪ੍ਰਧਾਨ ਤਰਲੋਕ ਸਿੰਘ ਲਾਲੋਵਾਲ ਸਮੇਤ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ ।
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਧਾਰਮਿਕ ਅਸਥਾਨਾਂ, ਸਕੂਲਾਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ’ਤੇ ਫਲੈਕਸ ਬੋਰਡ ’ਤੇ ਇਸ਼ਤਿਹਾਰ ਨਾ ਲਗਾਉਣ- ਕੈ... ਅਗਲੀ ਖ਼ਬਰ ਸਰਕਾਰੀ ਸਕੂਲ ਤਾਰਾਗੜ੍ਹ ਦੇ 3 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।