20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ

ਪਠਾਨਕੋਟ, 18 ਅਕਤੂਬਰ (ਸੁਮਿਤ)-ਵਾਲਮੀਕਿ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਉਣ ਤੇ ਇਸ ਮੌਕੇ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।

ਅਜੀਤ ਡੈਸਕ 19-10-2026
ਪਠਾਨਕੋਟ, 18 ਅਕਤੂਬਰ (ਸੁਮਿਤ)-ਵਾਲਮੀਕਿ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਉਣ ਤੇ ਇਸ ਮੌਕੇ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ, ਧਾਰਮਿਕ ਸਮਾਗਮਾਂ ਨੂੰ ਸਫ਼ਲ ਬਣਾਉਣ ਤੇ ਸਮਾਜ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ । ਸਭਾ ਦੇ ਮੈਂਬਰਾਂ ਨੇ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ, ਸਿੱਖਿਆਵਾਂ ਤੇ ਉਨ੍ਹਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ । ਸਭਾ ਦਾ ਮੁੱਖ ਉਦੇਸ਼ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ, ਭਗਤੀ ਤੇ ਸਮਾਜਿਕ ਏਕਤਾ ਨਾਲ ਮਨਾਉਣਾ ਅਤੇ ਸਮਾਜ ਵਿਚ ਧਾਰਮਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।
ਪਿਛਲੀ ਖ਼ਬਰ ਰਾਧਾ ਸੁਆਮੀ ਕਾਲੋਨੀ ਨੇੜੇ ਨਵੀਂ ਕਾਲੋਨੀ ’ਚ ਰਸਤਾ ਬੰਦ ਕਰਨ ਨੂੰ ਲੈ ਕੇ ਵਿਵਾਦ, ਲੋਕਾਂ ’ਚ ਰੋਸ ਅਗਲੀ ਖ਼ਬਰ ਸੈਂਟ ਐਂਡਰਿਊਜ ਕਾਨਵੈਂਟ ਸਕੂਲ ਨੇ ਗਰਬਾ ਸ਼ਾਮ ਧੂਮਧਾਮ ਨਾਲ ਮਨਾ ਕੇ ਸਭਿਆਚਾਰਕ ’ਚ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।