20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਏਂਜਲਸ ਪਬਲਿਕ ਸਕੂਲ ਮਾਮੂਨ ਵਿਖੇ ਸ਼ਰਧਾ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਪਠਾਨਕੋਟ, 19 ਅਕਤੂਬਰ (ਸੰਧੂ)-ਏਂਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਚੇਅਰਮੈਨ ਗੁਰਕ੍ਰਿਪਾਲ ਸਿੰਘ ਢਿੱਲੋਂ ਤੇ ਪ੍ਰਿੰਸੀਪਲ ਸੀਮਾ ਕਟੋਚ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸਮੂਹਿਕ ਹਨੂਮਾਨ ਚਾਲੀਸਾ ਦੇ ਪਾਠ ਨਾਲ ਹੋਈ ।

ਅਜੀਤ ਡੈਸਕ 20-10-2026
ਪਠਾਨਕੋਟ, 19 ਅਕਤੂਬਰ (ਸੰਧੂ)-ਏਂਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਚੇਅਰਮੈਨ ਗੁਰਕ੍ਰਿਪਾਲ ਸਿੰਘ ਢਿੱਲੋਂ ਤੇ ਪ੍ਰਿੰਸੀਪਲ ਸੀਮਾ ਕਟੋਚ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸਮੂਹਿਕ ਹਨੂਮਾਨ ਚਾਲੀਸਾ ਦੇ ਪਾਠ ਨਾਲ ਹੋਈ । ਇਸ ਦੌਰਾਨ ਸਮੁੱਚਾ ਮਾਹੌਲ ਭਗਤੀਮਈ ਹੋ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰਾਮ ਕਥਾ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕਰਦਿਆਂ ਭਗਵਾਨ ਸ੍ਰੀ ਰਾਮ ਦੇ ਬਨਵਾਸ, ਮਾਤਾ ਸੀਤਾ ਦੇ ਹਰਨ ਤੇ ਰਾਵਣ ਦੇ ਅੱਤਿਆਚਾਰਾਂ ਨੂੰ ਦਰਸਾਇਆ । ਇਸ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਤੇ ਆਦਰਸ਼ਾਂ ਬਾਰੇ ਜਾਣੂ ਕਰਵਾਇਆ ਗਿਆ । ਸਮਾਗਮ ਦਾ ਮੁੱਖ ਆਕਰਸ਼ਣ ਰਾਵਣ ਦਹਿਨ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਕ੍ਰਿਪਾਲ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਭਾਰਤੀ ਸੱਭਿਆਚਾਰ ਤੇ ਪਰੰਪਰਾਵਾਂ ਦੀ ਸੰਭਾਲ ਦੇ ਮਹੱਤਵ ’ਤੇ ਜ਼ੋਰ ਦਿੱਤਾ । ਸਕੂਲ ਦੀ ਪ੍ਰਿੰਸੀਪਲ ਸ਼ੀਤਲ ਕਟੋਚ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਆਪਣੇ ਅੰਦਰ ਮੌਜੂਦ ਹੰਕਾਰ, ਗੁੱਸੇ, ਈਰਖਾ ਅਤੇ ਦਵੈਸ਼ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।
ਪਿਛਲੀ ਖ਼ਬਰ ਦਿਨ ਸਮੇਂ ਚੱਲ ਰਹੇ ਟਿੱਪਰ, ਟਰੱਕ, ਇਲਾਕਾ ਵਾਸੀ ਪ੍ਰੇਸ਼ਾਨ, ਪ੍ਰਸ਼ਾਸਨ ਬੇਖਬਰ ਅਗਲੀ ਖ਼ਬਰ 24 ਮਈ ਦੀ ਸਹਿਮਤੀ ਲਾਗੂ ਕਰਵਾਉਣ ਲਈ 23 ਅਕਤੂਬਰ ਤੋਂ ਖੰਨਾ ਵਿਖੇ ਪੱਕਾ ਧਰਨਾ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।