ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਲੜਕੀਆਂ ਦੇ ਸਮੂਹਿਕ ਵਿਆਹ 22 ਨੂੰ
ਸੁਜਾਨਪੁਰ, 19 ਅਕਤੂਬਰ (ਜਗਦੀਪ ਸਿੰਘ)-ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਦੀ ਮੀਟਿੰਗ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ (ਵੱਡਾ ਭਨਵਾਲ) ਵਿਖੇ ਟਰੱਸਟ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਲੜਕੀਆਂ ਦੇ ਸਮੂਹਿਕ ਆਨੰਦ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਸੁਜਾਨਪੁਰ, 19 ਅਕਤੂਬਰ (ਜਗਦੀਪ ਸਿੰਘ)-ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਦੀ ਮੀਟਿੰਗ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ (ਵੱਡਾ ਭਨਵਾਲ) ਵਿਖੇ ਟਰੱਸਟ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਲੜਕੀਆਂ ਦੇ ਸਮੂਹਿਕ ਆਨੰਦ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਚੇਅਰਮੈਨ ਬਾਬਾ ਬਲਵੀਰ ਸਿੰਘ ਤੇ ਸਾਥੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਸੰਧੂ ਪੈਕੇਜਿੰਗ ਇੰਡਸਟਰੀ ਗੁਗਰਾਂ, ਭਾਈ ਘਨੱਈਆ ਚੈਰੀਟੇਬਲ ਸੁਸਾਇਟੀ, ਸਰਬੱਤ ਦਾ ਭਲਾ ਟਰੱਸਟ ਤੇ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ 22 ਨਵੰਬਰ ਨੂੰ ਕੀਤਾ ਜਾ ਰਿਹਾ । ਗੁਰਮਤਿ ਸਮਾਗਮ ’ਚ ਵੱਖ-ਵੱਖ ਰਾਗੀ ਢਾਡੀ ਜਥੇ ਸੰਗਤ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ । ਉਪਰੰਤ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਲੋਕ ਗੁਰੂਆਂ ਦੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰ ਸਕਣ । ਇਸ ਮੌਕੇ ਮਲਕੀਤ ਸਿੰਘ ਸੰਧੂ, ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਕੋਹਾਲ, ਡਾ: ਸੁਖਦੇਵ ਸਿੰਘ ਬੱਲਾ, ਜਸਵੰਤ ਸਿੰਘ ਰਾਣੀਪੁਰ, ਜਸਵਿੰਦਰ ਸਿੰਘ ਬੜੋਈ, ਮਨਜੀਤ ਸਿੰਘ ਸੰਧੂ, ਜਤਿੰਦਰ ਸਿੰਘ ਸੰਧੂ, ਓਂਕਾਰ ਸਿੰਘ, ਜਗਤਾਰ ਸਿੰਘ, ਮੁਕੇਸ਼ ਕੁਮਾਰ ਲਵਲੀ, ਤੇਜਸਵੀ ਸ਼ਰਮਾ, ਪ੍ਰੇਮ ਸਿੰਘ, ਜੋਗਿੰਦਰ ਸਿੰਘ, ਬਲਵੰਤ ਸਿੰਘ, ਰਣਜੀਤ ਸਿੰਘ ਅਤੇ ਚੰਨਨ ਸਿੰਘ ਮਨੀ ਆਦਿ ਹਾਜ਼ਰ ਸਨ ।