21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੀ ਐਮ ਸ਼੍ਰੀ ਸਕੂਲ ਕਾਦੀਆਂ ਦਾ 7 ਰੋਜ਼ਾ ਵਿਦਿਆਕ ਟੂਰ ਰਾਜਸਥਾਨ ਲਈ ਰਵਾਨਾ

ਬਟਾਲਾ, 20 ਅਕਤੂਬਰ (ਸਤਿੰਦਰ ਸਿੰਘ)-ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ 7 ਰੋਜ਼ਾ ਵਿਦਿਆਕ ਟੂਰ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਰਾਜਸਥਾਨ ਲਈ ਰਵਾਨਾ ਹੋਇਆ।

ਅਜੀਤ ਡੈਸਕ 21-10-2026
ਬਟਾਲਾ, 20 ਅਕਤੂਬਰ (ਸਤਿੰਦਰ ਸਿੰਘ)-ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ 7 ਰੋਜ਼ਾ ਵਿਦਿਆਕ ਟੂਰ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਰਾਜਸਥਾਨ ਲਈ ਰਵਾਨਾ ਹੋਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ ਤੇ ਵਿਦਿਆਰਥੀਆਂ ’ਚ ਟੂਰ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਟੂਰ ਦੌਰਾਨ ਵਿਦਿਆਰਥੀ ਜੋਧਪੁਰ, ਉਦੇਪੁਰ, ਮਾਊਂਟ ਆਬੂ, ਚਿਤੌੜਗੜ੍ਹ ਤੇ ਅਜਮੇਰ ਦੇ ਪ੍ਰਮੁੱਖ ਇਤਿਹਾਸਕ, ਧਾਰਮਿਕ ਤੇ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕਰਨਗੇ। ਇਸ ਯਾਤਰਾ ਰਾਹੀਂ ਵਿਦਿਆਰਥੀਆਂ ਨੂੰ ਰਾਜਸਥਾਨ ਦੀ ਅਮੀਰ ਵਿਰਾਸਤ, ਇਤਿਹਾਸ, ਕਲਾ ਤੇ ਸੱਭਿਆਚਾਰ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ। ਇਸ ਮੌਕੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਵਿਦਿਆਕ ਟੂਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਦੇ ਹਨ। ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ਗਿਆਨ ਦਾ ਦਾਇਰਾ ਵਿਸ਼ਾਲ ਹੁੰਦਾ ਹੈ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਰਾਸ਼ਟਰੀ ਏਕਤਾ ਵਰਗੇ ਗੁਣ ਵਿਕਸਿਤ ਹੁੰਦੇ ਹਨ। ਇਹ 7 ਰੋਜ਼ਾ ਟੂਰ ਵਿਦਿਆਰਥੀਆਂ ਲਈ ਗਿਆਨ, ਅਨੁਭਵ ਤੇ ਯਾਦਗਾਰੀ ਪਲਾਂ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ।
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਡਟਵਾਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।