22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਰਾਮਾ ਨਾਟਕ ਕਲੱਬ ਨਰੋਟ ਜੈਮਲ ਸਿੰਘ ਨੇ ਦਾਣਾ ਮੰਡੀ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਨਰੋਟ ਜੈਮਲ ਸਿੰਘ, 21 ਅਕਤੂਬਰ (ਸ਼ਸ਼ੀ ਕੁਮਾਰ)-ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੀ ਦਾਣਾ ਮੰਡੀ ਵਿਖੇ ਸ੍ਰੀ ਰਾਮਾ ਨਾਟਕ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਪ੍ਰਭਾਤ ਸਿੰਘ ਮੱਖਾ ਦੀ ਪ੍ਰਧਾਨਗੀ ਹੇਠ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ । ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ।

ਅਜੀਤ ਡੈਸਕ 22-10-2026
ਨਰੋਟ ਜੈਮਲ ਸਿੰਘ, 21 ਅਕਤੂਬਰ (ਸ਼ਸ਼ੀ ਕੁਮਾਰ)-ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੀ ਦਾਣਾ ਮੰਡੀ ਵਿਖੇ ਸ੍ਰੀ ਰਾਮਾ ਨਾਟਕ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਪ੍ਰਭਾਤ ਸਿੰਘ ਮੱਖਾ ਦੀ ਪ੍ਰਧਾਨਗੀ ਹੇਠ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ । ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ । ਕਲੱਬ ਦੇ ਪ੍ਰਧਾਨ ਪ੍ਰਭਾਤ ਸਿੰਘ ਮੱਖਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਕਲੱਬ ਦੇ ਵੱਖ-ਵੱਖ ਪਾਤਰਾਂ ਨੇ ਸ੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ ਤੇ ਹਨੂਮਾਨ ਦੇ ਰੂਪ ’ਚ ਝਾਂਕੀਆਂ ਪੇਸ਼ ਕੀਤੀਆਂ । ਜਿੱਥੇ ਵਿਧੀ ਰੂਪ ਨਾਲ ਪੂਜਾ ਤੋਂ ਬਾਅਦ ਕਲੱਬ ਦੇ ਮੈਂਬਰਾਂ ਵਲੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਗਿਆ । ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੁਸਹਿਰਾ ਭਾਰਤੀ ਸੰਸਕ੍ਰਿਤੀ ਤੇ ਪਰੰਪਰਾਵਾਂ ਦਾ ਅਹਿਮ ਤਿਉਹਾਰ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਆਪਸੀ ਪਿਆਰ, ਸਤਿਕਾਰ ਤੇ ਮਿਲਵਰਤਣ ਨਾਲ ਮਨਾਇਆ ਜਾਵੇ । ਇਸ ਮੌਕੇ ਕੌਂਸਲਰ ਨੀਸੂ ਸ਼ਰਮਾ, ਕੌਂਸਲਰ ਮਨੀਸ਼ਾ ਮਹਾਜਨ, ਕੌਂਸਲਰ ਕਰਮ ਚੰਦ ਕੋਕੋ, ਕੌਂਸਲਰ ਅਨੂ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਮੁੰਨਾ, ਸੁਨੀਲ ਭੋਆ, ਸੰਦੀਪ ਮਹਾਜਨ, ਐਸ.ਐਚ.ਓ. ਦਲਜੀਤ ਸਿੰਘ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਅਰਨੀ ਯੂਨੀਵਰਸਿਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਥੂ ਟਿੱਪਰੀ ਦੇ ਨਵੀਨੀਕਰਨ ਲਈ 5 ਲੱਖ ਰੁਪਏ ਦੀ ਸਹਾਇਤਾ ਅਗਲੀ ਖ਼ਬਰ ਨਸ਼ਾ, ਗੈਂਗਸਟਰ ਤੇ ਅਪਰਾਧ, ਸਰਕਾਰ ਕਦੋਂ ਦੇਵੇਗੀ ਜਵਾਬ ?- ਕਨਵਰ ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।