ਸੰਤ ਬਾਬਾ ਹਜ਼ਾਰਾ ਸਿੰਘ ਦੀ ਸਾਲਾਨਾ ਬਰਸੀ ਮੌਕੇ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ
ਹਰਚੋਵਾਲ, 21 ਅਕਤੂਬਰ (ਭਾਮ, ਢਿੱਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਪਿੰਡ ਭਾਮ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ 4 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ। ਇਸ ਮੌਕੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਕੇ ਸਮਾਜ ਸੇਵਾ ਦਾ ਸੁਨੇਹਾ ਦਿੱਤਾ ਗਿਆ।
ਅਜੀਤ ਡੈਸਕ
22-10-2026