23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ-ਐਸ.ਐਸ.ਪੀ ਆਦਿੱਤਯ

ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਸੂਬੇ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਐੱਸ.

ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਆਦਿੱਤਯ ਅਤੇ ਹੋਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ 22-10-2026
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਸੂਬੇ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਐੱਸ.ਐੱਸ.ਪੀ ਆਦਿੱਤਯ ਨੇ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਦਿਵਸ ਸਮਾਗਮ ਮੌਕੇ ਸ਼ਹੀਦ ਹੋਏ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ ਹਰਬੰਸ ਸਿੰਘ ਲੇਖੀ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਆਦਿੱਤਯ, ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ ਰੰਜੀਵ ਪਾਲ ਸਿੰਘ ਚੀਮਾ, ਸੀ.ਜੀ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ, ਐੱਸ.ਪੀ (ਐੱਚ) ਮਨਿੰਦਰਪਾਲ ਸਿੰਘ, ਐੱਸ.ਪੀ ਦੇਵਿੰਦਰ ਚੌਧਰੀ, ਐੱਸ.ਪੀ ਮਨੋਜ ਕੁਮਾਰ, ਐੱਮ.ਡੀ ਡਾ: ਅਜੈਪਾਲ ਸਿੰਘ, ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ, ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰ, ਸਾਬਕਾ ਪੁਲਿਸ ਅਧਿਕਾਰੀ ਅਤੇ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ। ਐੱਸ.ਐੱਸ.ਪੀ ਆਦਿੱਤਯ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ, ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਸਿਪਾਹੀ ਤੋਂ ਲੈ ਕੇ ਵੱਡੇ ਅਧਿਕਾਰੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਐਸ.ਐਸ.ਪੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ, ਸਾਡੇ ਆਪਣੇ ਪਰਿਵਾਰ ਹਨ ਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ’ਚ ਨਾਲ ਖੜ੍ਹਾ ਹੈ। ਐਸ.ਐਸ.ਪੀ ਨੇ ਦੱਸਿਆ ਕਿ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸ ਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਇਸ ਤੋਂ ਪਹਿਲਾਂ ਪ੍ਰਦੀਪ ਸਿੰਘ ਡੀ.ਐੱਸ.ਪੀ ਦੀ ਕਮਾਂਡ ਹੇਠ ਪੁਲਿਸ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ।
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਭਰ ਕੇ ਕੰਮਕਾਜ ਕੀਤਾ ਠੱਪ ਅਗਲੀ ਖ਼ਬਰ ਗੋਲਡਨ ਗਰੁੱਪ ਵਿਖੇ ਵਿਹਾਰ ਵਿਗਿਆਨ ਵਿਸ਼ੇ ’ਤੇ ਵੈਬੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।