23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ- ਭਾਜਪਾ ਆਗੂ ਵਿਜੇ ਸੋਨੀ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਅੱਜ ਪੰਜਾਬ ਬਹੁਤ ਹੀ ਗੰਭੀਰ ਦੌਰ ’ਚੋਂ ਲੰਘ ਰਿਹਾ ਹੈ। ਇਕ ਪਾਸੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪੰਜਾਬ ਪਹੁੰਚ ਕੇ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦਾ ਦਰਦ ਸਾਂਝਾ ਕਰ ਰਹੇ ਹਨ, ਉਨ੍ਹਾਂ ਨੂੰ ਮਿਲ ਕੇ ਹੌਂਸਲਾ ਦੇ ਰਹੇ ਹਨ ਤਾਂ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਦੇ ਦੌਰੇ ’ਤੇ ਹਨ।

ਅਜੀਤ ਡੈਸਕ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਅੱਜ ਪੰਜਾਬ ਬਹੁਤ ਹੀ ਗੰਭੀਰ ਦੌਰ ’ਚੋਂ ਲੰਘ ਰਿਹਾ ਹੈ। ਇਕ ਪਾਸੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪੰਜਾਬ ਪਹੁੰਚ ਕੇ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦਾ ਦਰਦ ਸਾਂਝਾ ਕਰ ਰਹੇ ਹਨ, ਉਨ੍ਹਾਂ ਨੂੰ ਮਿਲ ਕੇ ਹੌਂਸਲਾ ਦੇ ਰਹੇ ਹਨ ਤਾਂ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਦੇ ਦੌਰੇ ’ਤੇ ਹਨ। ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਤਬਾਹ ਹੋ ਰਿਹਾ ਹੈ। ਆਮ ਲੋਕ ਗੈਂਗਸਟਰਵਾਦ ਤੇ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਹਿਮੇ ਹੋਏ ਹਨ ਤੇ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹੇ ਨਾਜ਼ੁਕ ਸਮੇਂ ’ਚ ਪੰਜਾਬ ਨੂੰ ਸਿਰਫ਼ ਬਿਆਨਬਾਜ਼ੀ ਦੀ ਨਹੀਂ, ਸਗੋਂ ਮਜ਼ਬੂਤ ਫ਼ੈਸਲਿਆਂ ਤੇ ਜਵਾਬਦੇਹ ਸਰਕਾਰ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਵਪਾਰ ਸੈੱਲ ਦੇ ਜ਼ਿਲ੍ਹਾ ਕਨਵੀਨਰ ਵਿਜੇ ਸੋਨੀ ਮੋਹਲੋਵਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਵਾਲ ਇਹ ਹੈ ਕਿ ਜਦੋਂ ਪੰਜਾਬ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ, ਤਾਂ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹੋਣੀ ਚਾਹੀਦੀ ਹੈ ਜਾਂ ਵਿਦੇਸ਼ੀ ਦੌਰੇ? ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਹੈ, ਪੰਜਾਬ ਦਾ ਭਵਿੱਖ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ।
ਪਿਛਲੀ ਖ਼ਬਰ ਸੰਘਰਸ਼ ਐਂਟੀ ਕ੍ਰਾਈਮ ਬਿਊਰੋ 26 ਨੂੰ ਨਸ਼ਿਆਂ ਖਿਲਾਫ ਐਸਡੀਐਮ ਨੂੰ ਮੰਗ ਪੱਤਰ ਦੇਵੇਗਾ: ਡਾ ਮਨਜੀਤ, ਜਥੇ ਗੁਰਵਿੰਦਰ ਜੌਲੀ ਅਗਲੀ ਖ਼ਬਰ ਪਿੰਡ ਜੌੜਾ ਛੱਤਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।