ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 27, 28 ਅਕਤੂਬਰ ਨੂੰ ਮਨਾਇਆ ਜਾਵੇਗਾ- ਗਿੱਲ
ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕਿ ਰੰਘਰੇਟੇ ਐਕਸ਼ਨ ਫੋਰਸ ਪੰਜਾਬ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪਾਵਨ ਪ੍ਰਗਟ ਦਿਵਸ 27 ਤੇ 28 ਅਕਤੂਬਰ ਨੂੰ ਨਵੇਂ ਬੱਸ ਸਟੈਂਡ ਧਾਰੀਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਪ੍ਰਧਾਨ ਨਿਸ਼ਾਨ ਸਿੰਘ ਗਿੱਲ
22-10-2026