22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ.ਐੱਮ. ਸ੍ਰੀ ਸ.ਸ.ਸ. ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਕੀਤਾ ਬੀ.ਐੱਸ.ਐੱਨ.ਐੱਲ. ਦਫ਼ਤਰ ਦਾ ਦੌਰਾ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਤੇ ਉਨ੍ਹਾਂ ਦੇ ਵਿਗਿਆਨਕ ਦ੍ਰਿਸ਼ਟੀਕੋਣ ਨੂੰ ਹੋਰ ਵਿਸ਼ਾਲ ਬਣਾਉਣ ਦੇ ਉਦੇਸ਼ ਨਾਲ ਪੀ. ਐੱਮ.

ਅਜੀਤ ਡੈਸਕ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਤੇ ਉਨ੍ਹਾਂ ਦੇ ਵਿਗਿਆਨਕ ਦ੍ਰਿਸ਼ਟੀਕੋਣ ਨੂੰ ਹੋਰ ਵਿਸ਼ਾਲ ਬਣਾਉਣ ਦੇ ਉਦੇਸ਼ ਨਾਲ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਬੀ.ਐੱਸ . ਐੱਨ.ਐੱਲ. ਦਫ਼ਤਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਟੈਲੀਕਾਮ ਤਕਨਾਲੋਜੀ ਦੀ ਕਾਰਜਪ੍ਰਣਾਲੀ ਨੂੰ ਨੇੜਿਓ ਸਮਝਣ ਤੇ ਕਿਤਾਬੀ ਗਿਆਨ ਨੂੰ ਵਿਹਾਰਕ ਅਨੁਭਵ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਦੂਰਸੰਚਾਰ ਪ੍ਰਣਾਲੀ ਦੀ ਕਾਰਜਪ੍ਰਣਾਲੀ, ਇੰਟਰਨੈੱਟ ਦੀ ਵਰਤੋਂ ਤੇ ਆਧੁਨਿਕ ਸੰਚਾਰ ਤਕਨਾਲੋਜੀ ਦੇ ਵਿਕਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਆਪਟੀਕਲ ਫਾਈਬਰ ਤਕਨਾਲੋਜੀ ਦੀ ਮਹੱਤਤਾ ਅਤੇ ਇਸ ਰਾਹੀਂ ਤੇਜ਼ ਰਫ਼ਤਾਰ ਨਾਲ ਡਾਟਾ ਸੰਚਾਰਿਤ ਕਰਨ ਦੀ ਪ੍ਰਕਿਰਿਆ ਬਾਰੇ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੋਬਾਈਲ ਨੈੱਟਵਰਕ ਦੀਆਂ ਵੱਖ-ਵੱਖ ਪੀੜ੍ਹੀਆਂ, 2ਜੀ ਤੋਂ ਲੈ ਕੇ 5ਜੀ ਤੱਕ ਦੇ ਵਿਕਾਸ ਤੇ ਇਸ ਤਕਨਾਲੋਜੀ ਦੁਆਰਾ ਸੰਚਾਰ ਦੇ ਖੇਤਰ ਵਿਚ ਆਈ ਕ੍ਰਾਂਤੀ ਬਾਰੇ ਵੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਦੌਰਾਨ ਪੂਰੀ ਦਿਲਚਸਪੀ ਨਾਲ ਜਾਣਕਾਰੀ ਪ੍ਰਾਪਤ ਕੀਤੀ ਤੇ ਆਧੁਨਿਕ ਡਿਜੀਟਲ ਯੁੱਗ ’ਚ ਦੂਰਸੰਚਾਰ ਦੀ ਅਹਿਮ ਭੂਮਿਕਾ ਨੂੰ ਸਮਝਿਆ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਪਾਠ-ਪੁਸਤਕਾਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਵਿਹਾਰਕ ਗਿਆਨ, ਤਕਨੀਕੀ ਸਮਝ ਅਤੇ ਜੀਵਨ ਵਿਚ ਸਫ਼ਲਤਾ ਲਈ ਲੋੜੀਂਦੇ ਹੁਨਰਾਂ ਨਾਲ ਵੀ ਲੈਸ ਕਰਨਾ ਹੈ ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਤੇ ਗੱਡੀਆਂ ਦੀ ਭੰਨ-ਤੋੜ ਦੇ ਲੱਗ... ਅਗਲੀ ਖ਼ਬਰ ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ’ਚ ਦੁਸਹਿਰਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।