25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਛਕਾਇਆ ਅੰਮ੍ਰਿਤ

ਗੁਰਦਾਸਪੁਰ, 23 ਅਕਤੂਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਛਕਾਇਆ ਗਿਆ।

ਅਜੀਤ ਡੈਸਕ 24-10-2026
ਗੁਰਦਾਸਪੁਰ, 23 ਅਕਤੂਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਛਕਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਿੱਖੀ ਦੇ ਮਹਾਨ ਸਿਧਾਂਤਾਂ ਨਾਲ ਜੁੜਨ ਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਪ੍ਰਾਪਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਅੰਦਰ ਧਾਰਮਿਕ ਚੇਤਨਾ, ਸਿੱਖੀ ਸਰੂਪ ਪ੍ਰਤੀ ਸਤਿਕਾਰ, ਚੰਗੇ ਸੰਸਕਾਰ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਸੱਚ ਬੋਲਣ, ਨਾਮ ਜਪਣ, ਕਿਰਤ ਕਰਨ, ਵੰਡ ਛਕਣ, ਲੋੜਵੰਦਾਂ ਦੀ ਸਹਾਇਤਾ ਕਰਨ ਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਕਿਤਾਬੀ ਗਿਆਨ ਹਾਸਲ ਕਰਨਾ ਨਹੀਂ, ਸਗੋਂ ਬੱਚਿਆਂ ਨੂੰ ਚੰਗੇ ਇਨਸਾਨ ਬਣਾਉਣਾ ਹੈ। ਇਹ ਧਾਰਮਿਕ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸਾਬਤ ਹੋਇਆ ।
ਪਿਛਲੀ ਖ਼ਬਰ ਰਮਨ ਬਹਿਲ ਨੇ ਹਲਕਾ ਗੁਰਦਾਸਪੁਰ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 60.90 ਲੱਖ ਦੀ ਵਿੱਤੀ ਸਹਾਇਤਾ... ਅਗਲੀ ਖ਼ਬਰ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਕੰਮਕਾਜ ਹੋ ਰਹੇ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।