24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਰਮਨ ਬਹਿਲ ਨੇ ਹਲਕਾ ਗੁਰਦਾਸਪੁਰ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 60.90 ਲੱਖ ਦੀ ਵਿੱਤੀ ਸਹਾਇਤਾ ਦੇ ਵੰਡੇ ਚੈੱਕ

ਗੁਰਦਾਸਪੁਰ, 23 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਹਰਦੋਛੰਨੀ ਰੋਡ ’ਤੇ ਮੰਗਲਮ ਰਿਜਾਰਟ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋੜਵੰਦ ਤੇ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਕਾਨਾਂ ਦੀ ਮੁਰੰਮਤ ਲਈ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨਿਰਮਾਣ ਸਕੀਮ ਤਹਿਤ ਹਲਕੇ ਦੇ ਲਗਭਗ 38 ਪਿੰਡਾਂ ਦੇ 174 ਲਾਭਪਾਤਰੀ ਪਰਿਵਾਰਾਂ ਨੂੰ 60.

ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡਦੇ ਹੋਏ ਹਲਕਾ ਇੰਚਾਰਜ ਰਮਨ ਬਹਿਲ ਹੋਰਨਾਂ ਸਮੇਤ (ਹੇਠਾਂ) ਹਾਜ਼ਰ ਵਰਕਰ ਤੇ ਆਗੂ। ਤਸਵੀਰ: ਵਿਸ਼ਾਲ ਮੁੰਨਾ 24-10-2026
ਗੁਰਦਾਸਪੁਰ, 23 ਅਕਤੂਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਹਰਦੋਛੰਨੀ ਰੋਡ ’ਤੇ ਮੰਗਲਮ ਰਿਜਾਰਟ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋੜਵੰਦ ਤੇ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਕਾਨਾਂ ਦੀ ਮੁਰੰਮਤ ਲਈ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨਿਰਮਾਣ ਸਕੀਮ ਤਹਿਤ ਹਲਕੇ ਦੇ ਲਗਭਗ 38 ਪਿੰਡਾਂ ਦੇ 174 ਲਾਭਪਾਤਰੀ ਪਰਿਵਾਰਾਂ ਨੂੰ 60.90 ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਹੈ। ਜਦੋਂ ਕਿ ਹਰੇਕ ਲਾਭਪਾਤਰੀ ਨੂੰ 35-35 ਹਜਾਰ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਤੇ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਦੀ ਜਿੰਦਗੀ ਨੂੰ ਬਿਹਤਰ ਬਣਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਵਿੱਤੀ ਸਹਾਇਤਾ ਲੋੜਵੰਦ ਪਰਿਵਾਰਾਂ ਲਈ ਮਦਦਗਾਰ ਸਾਬਤ ਹੋਵੇਗੀ ਤੇ ਇਸ ਰਾਸ਼ੀ ਨਾਲ ਉਹ ਮਕਾਨਾਂ ਦੀ ਮੁਰੰਮਤ ਕਰਵਾ ਸਕਣਗੇ। ਉਨ੍ਹਾਂ ਨੇ ਪਿੰਡ ਭੁਲੇਚੱਕ ਦੀ ਬਜੁਰਗ ਮਾਤਾ ਵੀਰੋ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਾਨ ਲੰਮੇ ਸਮੇਂ ਤੋਂ ਕੱਚੀ ਹਾਲਤ ਵਿਚ ਸੀ ਅਤੇ ਹੁਣ ਮਕਾਨ ਦੀ ਮੁਰੰਮਤ ਲਈ ਦਿੱਤੇ ਚੈਕ ਨਾਲ ਮੁਰੰਮਤ ਕਰਵਾ ਸਕਣਗੇ। ਅਖੀਰ ਵਿਚ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਤੇ ਗਰੀਬ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਬੀ.ਡੀ.ਪੀ.ਓ ਦਿਲਬਾਗ ਸਿੰਘ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਲਖਵਿੰਦਰ ਸਿੰਘ ਬੱਬਰੀ ਨੰਗਲ, ਵਾਈਸ ਚੇਅਰਮੈਨ ਅਸ਼ਵਨੀ ਕੁਮਾਰ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਸੈਕਟਰੀ ਜਗਜੀਤ ਸਿੰਘ ਪਿੰਟਾ, ਬਲਾਕ ਸੰਮਤੀ ਮੈਂਬਰ ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਗਟ ਸਿੰਘ, ਐੱਮ.ਸੀ ਵਾਰਡ ਨੰਬਰ 9 ਯੋਗੇਸ਼ ਸ਼ਰਮਾ, ਪਿੰਡ ਬੱਬਰੀ ਦੇ ਸਰਪੰਚ ਟਿੰਕੂ ਸ਼ੇਰਗਿੱਲ, ਹਨੀ ਬਹਿਲ, ਕਬੀਰ ਬਹਿਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਗਣਿਤ ਉਲੰਪੀਆਡ 2026 ਦੀ ਪ੍ਰੀਖਿਆ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਛਕਾਇਆ ਅੰਮ੍ਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।