25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦੀਵੇ ਜਗਾ ਕੇ ਸ਼ਾਂਤੀ ਤੇ ਖੁਸ਼ੀ ਨਾਲ ਮਨਾਉਣੀ ਚਾਹੀਦੀ ਦੀਵਾਲੀ-ਸਤੀਸ਼ ਜੱਟ ਪੰਮਾ/ ਰਾਜ ਕੁਮਾਰ ਸਿਹੋੜਾ

ਨਰੋਟ ਜੈਮਲ ਸਿੰਘ, 24 ਅਕਤੂਬਰ (ਸ਼ਸ਼ੀ ਕੁਮਾਰ)-ਦੀਵਾਲੀ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ, ਜਿਸ ਨੂੰ ਲੋਕ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਇਸ ਤਿਉਹਾਰ ਨੂੰ ਖੁਸ਼ੀਆਂ, ਰੌਸ਼ਨੀ ਤੇ ਆਪਸੀ ਭਾਈਚਾਰੇ ਦੇ ਪ੍ਰਤੀਕ ਵਜੋਂ ਮਨਾਉਂਦਿਆਂ ਲੋਕਾਂ ਨੂੰ ਪਟਾਕਿਆਂ ਦੀ ਬਜਾਏ ਆਪਣੇ ਘਰਾਂ ਵਿਚ ਦੀਵੇ ਜਗਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਸਤੀਸ਼ ਜੱਟ ਪੰਮਾ ਤੇ ਰਾਜ ਕੁਮਾਰ ਸਿਹੋੜਾ। 25-10-2026
ਨਰੋਟ ਜੈਮਲ ਸਿੰਘ, 24 ਅਕਤੂਬਰ (ਸ਼ਸ਼ੀ ਕੁਮਾਰ)-ਦੀਵਾਲੀ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ, ਜਿਸ ਨੂੰ ਲੋਕ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਇਸ ਤਿਉਹਾਰ ਨੂੰ ਖੁਸ਼ੀਆਂ, ਰੌਸ਼ਨੀ ਤੇ ਆਪਸੀ ਭਾਈਚਾਰੇ ਦੇ ਪ੍ਰਤੀਕ ਵਜੋਂ ਮਨਾਉਂਦਿਆਂ ਲੋਕਾਂ ਨੂੰ ਪਟਾਕਿਆਂ ਦੀ ਬਜਾਏ ਆਪਣੇ ਘਰਾਂ ਵਿਚ ਦੀਵੇ ਜਗਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਹ ਅਪੀਲ ਹਲਕਾ ਭੋਆ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਤੇ ਐਸ.ਸੀ ਵਿਭਾਗ ਦੇ ਜਿਲਾ ਚੇਅਰਮੈਨ ਸਤੀਸ਼ ਕੁਮਾਰ ਜੱਟ ਪੰਮਾ ਅਤੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤੀ।ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਵਿਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਖ਼ਾਸ ਕਰਕੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ਕਾਰਨ ਹੋਣ ਵਾਲੇ ਹਾਦਸੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਗ਼ਮ ਵਿਚ ਬਦਲ ਸਕਦੇ ਹਨ।ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ’ਤੇ ਪੈਸਾ ਖ਼ਰਚਣ ਦੀ ਬਜਾਏ ਘਰਾਂ ਨੂੰ ਦੀਵਿਆਂ ਤੇ ਰੌਸ਼ਨੀਆਂ ਨਾਲ ਸਜਾਉਣਾ ਚਾਹੀਦਾ ਹੈ। ਇਸ ਨਾਲ ਵਾਤਾਵਰਣ ਦੀ ਸੁਰੱਖਿਆ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ, ਉੱਥੇ ਸਮਾਜ ਵਿਚ ਸ਼ਾਂਤੀ, ਸਦਭਾਵਨਾ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ ਜਾ ਸਕਦਾ ਹੈ।ਸਤੀਸ਼ ਜੱਟ ਪੰਮਾ ਤੇ ਰਾਜ ਕੁਮਾਰ ਸਿਹੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੀਵਾਲੀ ’ਤੇ ਸਾਵਧਾਨੀ ਵਰਤਣ, ਪਟਾਕਿਆਂ ਤੋਂ ਪ੍ਰਹੇਜ਼ ਕਰਨ ਅਤੇ ਆਪਣੇ ਪਰਿਵਾਰਾਂ ਨਾਲ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਤੜਕਸਾਰ ਟਿੱਪਰ ਤੇ ਮਹਿੰਦਰਾ ਪਿੱਕਅਪ ਗੱਡੀ ਦੀ ਹੋਈ ਭਿਆਨਕ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।